ਆਜ਼ਾਦ ਉਮੀਦਵਾਰਾਂ ਨੇ ਕੇਜਰੀਵਾਲ ਦਾ ਕੀਤਾ ਵਿਰੋਧ

ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਿਛਲੇ ਪੰਜ ਘੰਟਿਆਂ ਤੋਂ ਜ਼ਿਆਦਾ ਸਮੇਂ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਕਤਾਰ ਦੇ ਵਿੱਚ ਲੱਗੇ ਹੋਏ ਨੇ । ਇਸ ਵਿਚਾਲੇ ਪਾਰਟੀ ਦੇ ਸੀਨੀਅਰ ਨੇਤਾ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ । ਉਨ੍ਹਾਂ ਨੇ ਭਾਜਪਾ ਉੱਤੇ ਵੱਡੇ ਇਲਜ਼ਾਮ ਲਾਏ ਹਨ । ਉਨ੍ਹਾਂ ਨੇ ਕਿਹਾ ਕਿ ਭਾਜਪਾ ਵਾਲੇ ਜਿੰਨੀ ਮਰਜ਼ੀ ਸਾਜ਼ਿਸ਼ ਕਰ ਲੈਣ ਪਰ ਅਰਵਿੰਦ ਕੇਜਰੀਵਾਲ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਨਹੀਂ ਰੋਕ ਸਕਣਗੇ । ਜਾਮ ਨਗਰ ਹਾਊਸ ਦੇ ਵਿੱਚ ਨਾਮਜ਼ਦਗੀ ਪੱਤਰ ਭਰਨ ਪੁੱਜੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਉੱਥੇ ਆਜ਼ਾਦ ਉਮੀਦਵਾਰਾਂ ਨੇ ਵਿਰੋਧ ਕੀਤਾ । ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇਰੀ ਨਾਲ ਆਏ ਨੇ ਤੇ ਸਭ ਤੋਂ ਪਹਿਲਾਂ ਅੰਦਰ ਐਂਟਰ ਹੋਣ ਦੀ ਕੋਸ਼ਿਸ਼ ਕਰ ਰਹੇ ਨੇ ।

ਹੋਰ ਖਬਰਾਂ »

ਹਮਦਰਦ ਟੀ.ਵੀ.