ਮੋਟਰਸਾਈਕਲ ਸਵਾਰ ਨੂੰ ਡੰਪ ਟਰੱਕ ਨੇ ਮਾਰੀ ਟੱਕਰ, ਮੌਤ

ਬਰੈਂਪਟਨ, 22 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਇੱਕ ਡੰਪ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਸਾਊਥ ਐਂਡ ਓਰੈਂਡਾ ਰੋਡ 'ਤੇ ਰੁਦਰਫੋਰਡ ਰੋਡ ਨੇੜੇ ਸਵੇਰੇ ਲਗਭਗ ਸਾਢੇ 7 ਵਜੇ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਡੰਪ ਟਰੱਕ ਨੇ ਟੱਕਰ ਮਾਰ ਦਿੱਤੀ। ਇਸ 'ਤੇ ਉਸ ਵਿਅਕਤੀ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖ਼ਲਾ ਕਰਵਾਇਆ ਗਿਆ, ਜਿੱਥੇ ਉਸ ਨੇ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਦਿੱਤਾ। ਪੀਲ ਰੀਜਨਲ ਪੁਲਿਸ ਦਾ ਸਰਵਿਸ ਮੇਜਰ ਕੋਲਿਸ਼ਨ ਬਿਊਰੋ ਵਿਭਾਗ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ। ਕਾਂਸਟੇਬਲ ਹੀਥਰ ਕੈਨਨ ਨੇ ਕਿਹਾ ਕਿ ਅਜੇ ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰ ਨਹੀਂ ਹੋਈ ਅਤੇ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.