ਮਿਸੀਸਾਗਾ, 22 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੇ ਸ਼ਹਿਰ ਮਿਸੀਸਾਗਾ ਵਿੱਚ ਦਿਨ-ਦਿਹਾੜੇ ਗੋਲੀ ਚੱਲਣ ਦੀ ਇੱਕ ਘਟਨਾ ਵਾਪਰੀ, ਜਿਸ ਵਿੱਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਪੀਲ ਰੀਜਨਲ ਪੁਲਿਸ ਨੇ ਦੱਸਿਆ ਉਨ•ਾਂ ਨੂੰ ਦੁਪਹਿਰ ਲਗਭਗ 1 ਵਜੇ ਐਗਲਿੰਟਨ ਐਵੇਨਿਊ ਵੈਸਟ ਐਂਡ ਕੈਨੇਡੀ ਰੋਡ ਸਾਊਥ ਏਰੀਆ ਵਿੱਚ ਫੁੱਲ ਮੂਨ ਸਰਕਲ ਐਂਡ ਪੈਮੀਕਨ ਟਰੇਲ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰਨ ਸਬੰਧੀ ਫੋਨ ਆਇਆ ਸੀ। ਜਦੋਂ ਪੁਲਿਸ ਟੀਮ ਮੌਕੇ 'ਤੇ ਪੁੱਜੀ ਤਾਂ ਉੱਥੇ ਇੱਕ ਵਿਅਕਤੀ ਗੰਭੀਰ ਜ਼ਖਮੀ ਹਾਲਤ ਵਿੱਚ ਮਿਲਿਆ, ਜਿਸ ਨੂੰ ਗੋਲੀ ਲੱਗੀ ਹੋਈ ਸੀ। ਉਸ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜ਼ਖਮੀ ਦੀ ਹਾਲਤ ਜ਼ਿਆਦਾ ਖਰਾਬ ਹੈ। ਜਾਂਚਕਰਤਾਵਾਂ ਨੇ ਅਜੇ ਕਿਸੇ ਸ਼ੱਕੀ ਵਾਰ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਹੈ, ਪਰ ਵੱਡੀ ਗਿਣਤੀ ਵਿੱਚ ਅਧਿਕਾਰੀ ਖੇਤਰ ਵਿੱਚ ਸਰਚ ਕਰ ਰਹੇ ਹਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਘਟਨਾ ਬਾਰੇ ਜੇਕਰ ਕਿਸੇ ਕੋਲ ਕੋਈ ਜਾਣਕਾਰੀ ਹੈ ਤਾਂ ਉਹ ਪੁਲਿਸ ਟੀਮ ਨਾਲ ਸਾਂਝੀ ਕਰੇ।

ਹੋਰ ਖਬਰਾਂ »

ਹਮਦਰਦ ਟੀ.ਵੀ.