ਲੁਧਿਆਣਾ, 24 ਜਨਵਰੀ, ਹ.ਬ. :  : ਲੁਧਿਆਣਾ ਦੇ ਜਵਾਹਰ ਨਗਰ ਕੈਂਪ ਵਿਚ ਸਬਜ਼ੀ ਮਾਰਕਿਟ ਦੇ ਕੋਲ ਡਾਕਟਰ ਦੀ ਦੁਕਾਨ ਅੰਦਰ ਚਲੀਆਂ ਗੋਲੀਆਂ ਵਿਚ ਰਾਜਿੰਦਰ ਆਹੂਜਾ ਉਰਫ ਜਿੰਦੀ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਕੁਝ ਨੌਜਵਾਨ ਪੈਦਲ ਹੀ ਡਾਕਟਰ ਕੁੱਕੂ ਦੀ ਦੁਕਾਨ ਵਿਚ ਦਾਖ਼ਲ ਹੋਏ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਦੁਕਾਨ ਅੰਦਰ ਬੈਠੇ ਜਿੰਦੀ 'ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਇਹ ਨੌਜਵਾਨ ਮੌਕੇ 'ਤੇ ਗੋਲੀਆਂ ਚਲਾਉਂਦੇ ਹੋਏ ਪੈਦਲ ਹੀ ਫਰਾਰ ਹੋ ਗਏ। ਇਸ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜਿੰਦੀ ਨੂੰ ਤੁਰੰਤ ਡੀਐਮਸੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਕੋਚਰ ਮਾਰਕਿਟ ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਜਿੰਦੀ ਨਾਲ ਕੁਝ ਲੋਕਾਂ ਨੂੰ ਰੰਜਿਸ਼ ਸੀ  ਉਨ੍ਹਾਂ ਵਲੋਂ ਹੀ ਹਮਲਾ ਕੀਤਾ ਗਿਆ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.