ਗੁਰਦਾਸਪੁਰ ਵਿਖੇ ਹੋਇਆ ਗਣਤੰਤਰ ਦਿਹਾੜੇ ਦਾ ਰਾਜ ਪੱਧਰੀ ਸਮਾਗਮ

ਗੁਰਦਾਸਪੁਰ, 26 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਪੰਜਾਬ ਵਿਚ ਗਣਤੰਤਰ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਗੁਰਦਾਸਪੁਰ ਵਿਖੇ ਕਰਵਾਇਆ ਗਿਆ ਜਿਥੇ ਮੁੱਖ ਮਹਿਮਾਨ ਵਜੋਂ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਰਾਜਪਾਲ ਨੇ ਇਸ ਮੌਕੇ ਸ਼ਹੀਦਾਂ ਦੇ ਪਰਵਾਰਾਂ ਅਤੇ ਸ਼ਲਾਘਾਯੋਗ ਕੰਮ ਕਰਨ ਵਾਲਿਆਂ ਨੂੰ ਸਨਮਾਨਤ ਵੀ ਕੀਤਾ। ਸਕੂਲੀ ਬੱਚਿਆਂ ਵੱਲੋਂ ਗਿੱਧੇ ਅਤੇ ਭੰਗੜੇ ਸਣੇ ਹੋਰ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਪੰਜਾਬ ਦੇ ਰਾਜਪਾਲ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਮੁਲਕ ਦੇ ਲੋਕਾਂ ਨੂੰ ਆਜ਼ਾਦੀ ਲਈ ਕੀਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਕਰਤਾਰਪੁਰ ਲਾਂਘੇ ਦਾ ਜ਼ਿਕਰ ਕਰਦਿਆਂ ਉਨ•ਾਂ ਕਿਹਾ ਅਸੀਂ ਬਹੁਤ ਭਾਗਾਂ ਵਾਲੇ ਹਾਂ ਜਿਨ•ਾਂ ਨੂੰ ਗੁਰੂ ਨਾਨਕ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.