ਗੰਭੀਰ ਜ਼ਖਮੀ ਵਿਅਕਤੀ ਨੇ ਹਸਪਤਾਲ 'ਚ ਤੋੜਿਆ ਦਮ

ਬਰੈਂਪਟਨ, 27 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਬਰੈਂਪਟਨ ਵਿੱਚ ਇੱਕ ਕਾਰ ਖੰਭੇ ਨਾਲ ਟਕਰਾਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਡਿਕਸੀ ਰੋਡ 'ਤੇ ਵਾਪਰਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀਲ ਪੁਲਿਸ ਨੇ ਦੱਸਿਆ ਕਿ ਡਿਕਸੀ ਰੋਡ ਅਤੇ ਕਲਾਰਕ ਬੁਲੇਵਾਰਡ ਖੇਤਰ ਵਿੱਚ ਸਵੇਰੇ ਲਗਭਗ ਢਾਈ ਵਜੇ ਇੱਕ ਕਾਰ ਖੰਭੇ ਨਾਲ ਟਕਰਾ ਗਈ। ਕਾਰ ਵਿੱਚ ਇੱਕ ਵਿਅਕਤੀ ਸਵਾਰ ਸੀ, ਜੋ ਗੰਭੀਰ ਜ਼ਖਮੀ ਹੋ ਗਿਆ। ਪੀਲ ਪੈਰਾਮੈਡੀਕਸ ਨੇ ਉਸ ਵਿਅਕਤੀ ਨੂੰ ਕਾਰ ਵਿੱਚੋਂ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਖੰਭੇ ਨਾਲ ਟਕਰਾਉਣ ਕਾਰਨ ਕਾਰ ਦੀ ਇੱਕ ਸਾਈਡ ਬੁਰੀ ਤਰ•ਾਂ ਨੁਕਸਾਨੀ ਗਈ। ਪੀਲ ਪੁਲਿਸ ਦੇ ਮੇਜਰ ਕੋਲੀਸ਼ਨ ਬਿਊਰੋ ਦੇ ਅਧਿਕਾਰੀਆਂ ਵੱਲੋਂ ਇਸ ਹਾਦਸੇ ਦੇ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਸ ਖੇਤਰ ਦੀਆਂ ਸਾਰੀਆਂ ਸੜਕਾਂ ਨੂੰ ਜਾਂਚ ਕਾਰਨ ਬੰਦ ਕਰ ਦਿੱਤਾ ਗਿਆ।

ਹੋਰ ਖਬਰਾਂ »

ਹਮਦਰਦ ਟੀ.ਵੀ.