2.5 ਮਿਲੀਅਨ ਡਾਲਰ ਦੱਸੀ ਜਾ ਰਹੀ ਐ ਕੀਮਤ

ਟੋਰਾਂਟੋ, 28 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ 'ਚ ਬਾਰਡਰ ਅਧਿਕਾਰੀਆਂ ਨੇ ਟੋਰਾਂਟੋ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਤੋਂ 20 ਕਿੱਲੋ ਕੋਕੀਨ ਬਰਾਮਦ ਕੀਤੀ ਹੈ, ਜਿਸ ਦੀ ਕੀਮਤ 2.5 ਮਿਲੀਅਨ ਡਾਲਰ ਤੋਂ ਵੱਧ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਕੈਨੇਡਾ ਬਾਰਡਰ ਸਰਵਿਸ ਏਜੰਸੀ (ਸੀਬੀਐਸਏ) ਦੇ ਅਧਿਕਾਰੀਆਂ ਨੇ 11 ਜਨਵਰੀ ਨੂੰ ਐਸਟੀ. ਮਾਰਟਿਨ ਤੋਂ ਟੋਰਾਂਟੋ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ 'ਤੇ ਆਏ ਜਹਾਜ਼ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ ਇੱਕ ਸ਼ੱਕੀ ਬੈਗ ਬਰਾਮਦ ਹੋਇਆ, ਜਿਸ ਦਾ ਵਜ਼ਨ ਲਗਭਗ 20 ਕਿੱਲੋ ਸੀ। ਬਾਅਦ ਵਿੱਚ ਜਾਂਚ ਦੌਰਾਨ ਇਸ ਦੇ ਸ਼ੱਕੀ ਕੋਕੀਨ ਹੋਣ ਦੀ ਪੁਸ਼ਟੀ ਹੋਈ। ਸੀਬੀਐਸਏ ਦੇ ਅਧਿਕਾਰੀਆਂ ਨੇ ਇਸ ਨਸ਼ੀਲੇ ਪਦਾਰਥ ਦੀ ਕੀਮਤ 2.5 ਮਿਲੀਅਨ ਡਾਲਰ ਤੋਂ ਵੱਧ ਦੱਸੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਦੇ ਸਾਰੇ ਸਬੂਤ ਰਾਇਲ ਕੈਨੇਡੀਅਨ ਮਾਊਂਟਡ ਪੁਲਿਸ (ਆਰਸੀਐਮਪੀ) ਨੂੰ ਸੌਂਪ ਦਿੱਤੇ ਗਏ ਹਨ। ਆਰਸੀਐਮਪੀ ਦੇ ਇੱਕ ਬੁਲਾਰੇ ਨੇ ਸੀਟੀਵੀ ਨਿਊਜ਼ ਟੋਰਾਂਟੋ ਨੂੰ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਇਸ ਸਬੰਧੀ ਕੋਈ ਟਿੱਪਣੀ ਨਹੀਂ ਕੀਤੀ ਜਾ ਸਕਦੀ। ਹਾਲ ਦੀ ਘੜੀ ਇਹ ਵੀ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਇਸ ਮਾਮਲੇ 'ਚ ਕਿਹੜੇ ਚਾਰਜ ਲਾਏ ਗਏ ਹਨ। ਆਰਸੀਐਮਪੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਵੀ ਇਸ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ 1-800-387-0020 ਨੰਬਰ 'ਤੇ ਕਾਲ ਕਰਕੇ ਉਨ•ਾਂ ਨਾਲ ਸੰਪਰਕ ਕਰ ਸਕਦਾ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.