ਟੋਰਾਂਟੋ, 13 ਫਰਵਰੀ (ਹਮਦਰਦ ਨਿਊਜ਼ ਸਰਵਿਸ) : ਟੋਰਾਂਟੋ ਦੇ ਸਕਾਰਬਰੋ ਇਲਾਕੇ ਵਿੱਚ ਟਰੱਕ ਨੇ ਇੱਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟੋਰਾਂਟੋ ਪੁਲਿਸ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਟੋਰਾਂਟੋ ਪੁਲਿਸ ਨੇ ਦੱਸਿਆ ਕਿ ਐਮਰਜੰਸੀ ਅਮਲੇ ਨੂੰ ਸ਼ਾਮ ਲਗਭਗ ਸਾਢੇ 6 ਵਜੇ ਫੋਨ ਆਇਆ ਸੀ ਕਿ ਸਕਾਰਬਰੋ ਦੇ ਵਾਰਡਨ ਐਵੇਨਿਊ ਅਤੇ ਹਾਈਵੇਅ 401 ਖੇਤਰ ਵਿੱਚ 100 ਮੈਟਰੋਪੋਲੀਟਨ ਰੋਡ 'ਤੇ ਇੱਕ ਹਾਦਸਾ ਵਾਪਰਿਆ ਹੈ। ਉਹ ਮੌਕੇ 'ਤੇ ਪੁੱਜੇ ਤਾਂ ਪਤਾ ਲੱਗਾ ਇੱਕ ਵਿਅਕਤੀ ਨੂੰ ਕਿਸੇ ਟਰੱਕ ਨੇ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਉਹ ਬੇਸੁੱਧ ਹਾਲਤ ਵਿੱਚ ਪਿਆ ਸੀ, ਜਿਸ ਨੂੰ ਬਾਅਦ ਵਿੱਚ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ।  ਟੋਰਾਂਟੋ ਪੁਲਿਸ ਨੇ ਮਾਮਲਾ ਦਰਜ ਕਰਕੇ ਇਸ ਕੇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਸਕਾਰਬਰੋ ਸਮੇਤ ਪੂਰੇ ਉਨਟਾਰੀਓ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਸ਼ਾਇਦ ਹੀ ਕੋਈ ਅਜਿਹਾ ਦਿਨ ਹੋਵੇ, ਜਦੋਂ ਕੋਈ ਹਾਦਸਾ ਨਾ ਵਾਪਰਿਆ ਹੋਵੇ। ਇਨ•ਾਂ ਘਟਨਾਵਾਂ ਨੂੰ ਨੱਥ ਪਾਉਣ ਲਈ ਸੜਕਾਂ 'ਤੇ ਚਲਦੇ ਟਰੱਕ ਡਰਾਈਵਰਾਂ ਨੂੰ ਟ੍ਰੈਫ਼ਿਕ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਹੋਰਨਾਂ ਵਾਹਨ ਚਾਲਕਾਂ ਨੂੰ ਵੀ ਪੂਰੇ ਧਿਆਨ ਨਾਲ ਡਰਾਈਵਿੰਗ ਕਰਨੀ ਚਾਹੀਦੀ ਹੈ ਤਾਂ ਅੰਜਾਈਂ ਜਾਂਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।

ਹੋਰ ਖਬਰਾਂ »

ਹਮਦਰਦ ਟੀ.ਵੀ.