ਕ੍ਰਿਸਟੀਆ ਫਰੀਲੈਂਡ ਨੂੰ ਹੈਲੀਫੈਕਸ ਮੀਟਿੰਗ 'ਚ ਸ਼ਾਮਲ ਹੋਣ ਤੋਂ ਰੋਕਿਆ

ਟੋਰਾਂਟੋ, 13 ਫਰਵਰੀ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਵਿੱਚ ਕੁਦਰਤੀ ਗੈਸ ਪਾਈਪ ਲਾਈਨ ਵਿਰੁੱਧ ਬ੍ਰਿਟਿਸ਼ ਕੋਲੰਬੀਆਂ ਤੋਂ  ਮੂਲਵਾਸੀਆਂ ਵੱਲੋਂ ਸ਼ੁਰੂ ਕੀਤੇ ਗਏ ਮੁਜ਼ਾਹਰੇ ਹੁਣ ਦੇਸ਼ ਭਰ ਵਿੱਚ ਫੈਲ ਚੁੱਕੇ ਹਨ। ਵੱਡੀ ਗਿਣਤੀ ਵਿੱਚ ਲੋਕ ਇਨ•ਾਂ ਮੁਜ਼ਾਹਰਿਆਂ ਵਿੱਚ ਸ਼ਾਮਲ ਹੋ ਰਹੇ ਹਨ। ਅੱਜ ਕੈਨੇਡਾ ਦੀ ਉਪ ਪ੍ਰਧਾਨ ਮੰਤਰੀ ਕ੍ਰਿਸਟੀ ਫਰੀਲੈਂਡ ਨੂੰ ਵੀ ਇਨ•ਾਂ ਪ੍ਰਦਰਸ਼ਨਕਾਰੀਆਂ ਦੇ ਰੋਹ ਦਾ ਉਸ ਵੇਲੇ ਸਾਹਮਣਾ ਕਰਨਾ ਪਿਆ, ਜਦੋਂ ਉਹ ਹੈਲੀਫੈਕਸ ਸਿਟੀ ਹਾਲ ਵਿਖੇ ਮੀਟਿੰਗ 'ਚ ਸ਼ਾਮਲ ਹੋਣ ਜਾ ਰਹੀ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੀਟਿੰਗ ਹਾਲ ਦੇ ਦਰਵਾਜ਼ੇ 'ਤੇ ਹੀ ਉਪ ਪ੍ਰਧਾਨ ਮੰਤਰੀ ਨੂੰ ਰੋਕ ਦਿੱਤਾ।
ਦਰਅਸਲ ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਅੱਜ ਹੈਲੀਫੈਕਸ ਮੇਅਰ ਮਾਈਕ ਸੈਵੇਜ ਨਾਲ ਮੀਟਿੰਗ ਕਰਨ ਲਈ ਜਾ ਰਹੇ ਸਨ। ਇਸੇ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਇੱਕ ਸਮੂਹ ਨੇ ਉਨ•ਾਂ ਨੂੰ ਇਮਾਰਤ ਦੇ ਮੁੱਖ ਦਰਵਾਜ਼ੇ 'ਤੇ ਹੀ ਘੇਰਾ ਪਾ ਕੇ ਰੋਕ ਲਿਆ। ਉਨ•ਾਂ ਕਿਹਾ ਕਿ ਉਹ ਇਹ ਮੀਟਿੰਗ ਨਹੀਂ ਹੋਣ ਦੇਣਗੇ, ਪਰ ਫਰੀਲੈਂਡ ਬੜੀ ਮੁਸ਼ੱਕਤ ਬਾਅਦ ਇਮਾਰਤ ਵਿੱਚ ਦਾਖ਼ਲ ਹੋ ਗਈ ਅਤੇ ਮੀਟਿੰਗ ਵਿੱਚ ਹਿੱਸਾ ਲਿਆ।
ਦੱਸ ਦੇਈਏ ਕਿ ਪਾਈਪ ਲਾਈਨ ਦੇ ਵਿਰੁੱਧ ਮੂਲਵਾਸੀਆਂ ਵੱਲੋਂ ਕੈਨੇਡਾ ਭਰ 'ਚ ਮੁਜ਼ਾਹਰੇ ਕੀਤੇ ਜਾ ਰਹੇ ਨੇ। ਮੂਲਵਾਸੀਆਂ ਨੇ ਸਰਕਾਰੀ ਜਾਇਦਾਦਾਂ 'ਤੇ ਕਬਜ਼ਾ ਕਰ ਕੀਤਾ ਹੋਇਆ ਹੈ, ਜਿਸ ਕਾਰਨ 223 ਰੇਲਾਂ ਰੱਦ ਕਰਨੀਆਂ ਪਈਆਂ ਹਨ। ਇਸ ਕਰਕੇ 34 ਹਜ਼ਾਰ ਤੋਂ ਵੱਧ ਯਾਤਰੀਆਂ ਨੂੰ ਮੁਸ਼ਕਲ ਆਈ। ਪੁਲਿਸ ਨੇ ਮੁਜ਼ਾਹਰੇ ਕਰ ਰਹੇ ਦਰਜਨਾਂ ਲੋਕਾਂ ਨੂੰ ਹਿਰਾਸਤ 'ਚ ਲੈ ਲਿਆ ਹੈ, ਪਰ ਰੋਸ ਪ੍ਰਦਰਸ਼ਨਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ•ਾਂ ਨੇ ਸ਼ਾਂਤੀਪੂਰਨ ਵਿਰੋਧ ਦੇ ਮਹੱਤਵਪੂਰਨ ਜਮਹੂਰੀ ਅਧਿਕਾਰ ਨੂੰ ਮਾਨਤਾ ਦਿੱਤੀ ਹੈ। ਇਸ ਦੇ ਨਾਲ ਹੀ ਉਨ•ਾਂ ਨੇ ਸਾਰੀਆਂ ਧਿਰਾਂ ਨੂੰ ਕਿਹਾ ਹੈ ਕਿ ਉਹ ਇਸ ਮਸਲੇ ਨੂੰ ਗੱਲਬਾਤ ਰਾਹੀਂ ਜਲਦ ਤੋਂ ਜਲਦ ਹੱਲ ਕਰਵਾਉਣ ਵਾਸਤੇ ਅੱਗੇ ਆਉਣ।

ਹੋਰ ਖਬਰਾਂ »

ਕੈਨੇਡਾ

ਹਮਦਰਦ ਟੀ.ਵੀ.