ਲੁਧਿਆਣਾ,  15 ਫ਼ਰਵਰੀ, ਹ.ਬ. : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਸਾਂਸਦ ਰਵਨੀਤ ਸਿੰਘ ਬਿੱਟੂ ਨੂੰ ਵਿਦੇਸ਼ ਤੋਂ ਜਾਨੋਂ ਮਾਰਨ ਦੀ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਦੇ ਨਜ਼ਦੀਕੀ ਲੋਕਾਂ ਦੇ ਮੋਬਾਈਲ 'ਤੇ ਕਾਲਾਂ ਆ ਰਹੀਆਂ ਹਨ। ਇਸ ਵਿਚ ਧਮਕਾਇਆ ਜਾ ਰਿਹਾ ਕਿ ਬਿੱਟੂ ਦਾ ਹਸ਼ਰ ਵੀ ਉਨ੍ਹਾਂ ਦੇ ਦਾਦਾ ਦੀ ਤਰ੍ਹਾਂ ਹੀ ਕੀਤਾ ਜਾਵੇਗਾ। ਸਾਂਸਦ ਬਿੱਟੂ ਨੇ ਪੀਐਮਓ ਅਤੇ ਗ੍ਰਹਿ ਮੰਤਰਾਲੇ ਕੋਲ ਇਸ ਦੀ ਸ਼ਿਕਾਇਤ ਕੀਤੀ ਹੈ। ਬਿੱਟੂ ਦੇ ਮੁਤਾਬਕ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਬਿਆਨ ਤੋਂ ਬਾਅਦ ਹੀ ਉਨ੍ਹਾਂ ਅਜਿਹੀ ਕਾਲਸ ਆ ਰਹੀ ਹੈ। ਜੇਕਰ ਉਨ੍ਹਾਂ ਜਾਂ ਉਨ੍ਹਾਂ ਦੇ ਪਰਵਾਰ ਨੂੰ ਨੁਕਸਾਨ ਪੁੱਜਦਾ ਹੈ ਤਾਂ ਤਤਕਾਲੀ ਜੱਥੇਦਾਰ ਹੀ ਜ਼ਿੰਮੇਵਾਰ ਹੋਣਗੇ।
ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅੰਤ ਸਿੰਘ ਪਰਵਾਰ ਬਾਰੇ  ਦਿੱਤੇ ਗਏ ਬਿਆਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਦੇ ਪੋਤੇ ਰਵਨੀਤ ਬਿੱਟੂ ਅਤੇ ਜਥੇਦਾਰ ਵਿਚਕਾਰ ਬਿਆਨਬਾਜ਼ੀ ਹੋ ਰਹੀ ਹੈ। ਰਵਨੀਤ ਬਿੱਟੂ ਨੇ ਦੱਸਿਆ ਕਿ ਉਨ੍ਹਾਂ ਨੂੰ ਮੋਬਾਈਲ ਫੋਨ 'ਤੇ ਵਿਦੇਸ਼ਾਂ ਤੋਂ ਫੋਨ ਆ ਰਹੇ ਹਨ। ਜਿਸ ਵਿਚ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਹੀ ਨਹੀਂ ਜਿਹੜਾ ਕੋਈ ਵੀ ਉਨ੍ਹਾਂ ਦੇ ਪੱਖ ਦੀ ਗੱਲ ਕਰਦਾ ਹੈ ਤਾਂ ਉਸ ਦੇ ਫੋਨ 'ਤੇ ਵੀ ਅਜਿਹੀ ਧਮਕੀਆਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ।

ਹੋਰ ਖਬਰਾਂ »

ਹਮਦਰਦ ਟੀ.ਵੀ.