ਬੀਜਿੰਗ,  22 ਫ਼ਰਵਰੀ, ਹ.ਬ. : ਚੀਨ ਵਿਚ ਕੋਰੋਨਾ ਵਾਇਰਸ ਜੇਲ੍ਹਾਂ ਵਿਚ ਵੀ ਫੈਲ ਗਿਆ ਹੈ ਅਤੇ ਇਸ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 2300 ਤੋਂ ਜ਼ਿਆਦਾ ਹੋ ਗਈ ਹੈ। ਇਨ੍ਹਾਂ ਵਿਚ ਸਭ ਤੋਂ ਜ਼ਿਆਦਾ ਮਾਮਲੇ ਹੁਬੇਈ ਸੂਬੇ ਤੋਂ ਹਨ।
ਇਹ ਬਿਮਾਰੀ ਚੀਨ ਹੁਣ ਚੀਨ ਦੀ ਪੰਜ ਜੇਲ੍ਹਾਂ ਵਿਚ ਪਹੁੰਚ ਗਈ ਹੈ। ਜਿੱਥੇ ਵਾਇਰਸ ਦੇ 447 ਮਾਮਲੇ ਸਾਹਮਣੇ ਆਏ ਹਨ। ਚੀਨ ਦੀ ਜੇਲ੍ਹਾਂ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕਈ ਅਧਿਕਾਰੀਆਂ ਨੂੰ ਬਰਖਾਤਸ ਕਰ ਦਿੱਤਾ ਗਿਆ ਹੈ। ਜ਼ਿਆਦਾ ਮਾਮਲੇ ਹੁਬੇਈ ਦੀ ਰਾਜਧਾਨੀ ਵੁਹਾਨ ਦੀ ਮਹਿਲਾ ਜੇਲ੍ਹ ਵਿਚ ਸਾਹਮਣੇ ਆਏ ਹਨ। ਕਮਿਊਨਿਸਟ ਪਾਰਟੀ ਦੇ ਸਥਾਨਕ ਅਖ਼ਬਾਰ ਹੁਬੇਈ ਡੇਲੀ ਦੇ ਅਨੁਸਾਰ ਵੁਹਾਨ ਮਹਿਲਾ ਜੇਲ੍ਹ ਗਾਰਡਨ ਨੂੰ ਵਾÎਇਰਸ ਦੇ ਪ੍ਰਕੋਪ ਨੂੰ ਰੋਕਣ ਵਿਚ ਅਸਫ਼ਲ ਰਹਿਣ ਦੇ ਕਾਰਨ ਹਟਾ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੈਡੋਂਗ ਸੂਬੇ ਦੀ ਰੇਨਚੇਂਗ ਜੇਲ੍ਹ ਵਿਚ ਸੱਤ ਗਾਰਡ ਅਤੇ 200 ਕੈਦੀਆਂ ਦੇ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਇੱਕ ਹੋਰ ਜੇਲ੍ਹ ਵਿਚ 34 ਲੋਕਾਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਖ਼ਬਰ ਹੈ। ਇੱਕ ਅਧਿਕਾਰੀ ਨੇ ਹਾਲਾਂਕਿ ਕਿਹਾ ਕਿ ਕੋਰੋਨਾ ਨਾਲ ਜੇਲ੍ਹਾਂ ਵਿਚ ਕਿਸੇ ਦੀ ਮੌਤ ਹੋਣ ਦੀ ਕੋਈ ਖ਼ਬਰ ਨਹੀ ਹੈ।
ਦੱਸਿਆ ਜਾ ਰਿਹਾ ਕਿ ਬੇਹੱਦ ਖਤਰਨਾਕ ਕੋਰੋਨਾ ਵਾਇਰਸ ਕਾਰਨ ਇਟਲੀ ਵਿਚ ਪਹਿਲੀ ਮੌਤ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਮੁਤਾਬਕ ਇਟਲੀ ਵਿਚ ਪਾਡੁਆ ਦੇ ਉਤਰੀ ਹਿੱਸੇ ਵਿਚ ਕੋਰੋਨਾ ਵਾਇਰਸ  ਨਾਲ ਪੀੜਤ ਇੱਕ ਮਰੀਜ਼ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਇਜ਼ਰਾਈਲ ਵਿਚ ਵੀ ਕੋਰੋਨਾ ਵਾਇਰਸ ਦੇ ਪਹਿਲੇ ਮਾਮਲੇ ਦੀ ਪੁਸ਼ਟੀ ਹੋਈ ਹੈ। ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ ਸਮੇਂ ਦੇ ਨਾਲ ਵਾਇਰਸ ਨੂੰ ਰੋਕਣ ਦੇ ਮੌਕੇ ਘੱਟ ਹੁੰਦੇ ਜਾ ਰਹੇ ਹਨ। ਵਿਸ਼ਵ ਸਿਹਤ ਸੰਗਠਨ ਦੇ ਮੁਖੀ ਨੇ ਚਿਤਾਵਨੀ ਦਿੱਤੀ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਦੀ ਸੰਭਾਵਨਾਵਾਂ ਘੱਟ ਹੁੰਦੀ ਜਾ ਰਹੀਆਂ ਹਨ। ਉਨ੍ਹਾਂ ਨੇ ਜਨੇਵਾ ਵਿਚ ਪੱਤਰਕਾਰਾਂ ਨੂੰ ਕਿਹਾ ਕਿ ਮੌਕੇ ਘੱਟ ਹੁੰਦੇ ਜਾ ਰਹੇ ਹਨ। ਇਸ ਲਈ ਅਸੀਂ ਕੌਮਾਂਤਰੀ ਭਾਈਚਾਰੇ ਨੂੰ ਤੇਜ਼ੀ ਨਾਲ  ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਲੈਬਨਾਨ ਵਿਚ ਇੱਕ 45 ਸਾਲਾ ਔਰਤ ਕੋਰੋਨਾ ਵਾਇਰਸ ਨਾਲ ਪੀੜਤ ਮਿਲੀ। ਇਹ ਮਹਿਲਾ ਈਰਾਨ ਹੋ ਕੇ ਇੱਥੇ ਆਈ ਸੀ। ਇਸ ਤੋਂ ਇਲਾਵਾ ਦੋ ਹੋਰ ਸ਼ੱਕੀ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.