ਮੀਕੇ ਦੇ ਮੁੰਬਈ 'ਚ ਸਥਿਤ ਚਾਰ ਮੰਜ਼ਿਲਾ ਬੰਗਲੇ ਵਿੱਚ ਰਹਿੰਦੀ ਸੀ ਸੌਮਿਆ ਖਾਨ

ਮੁੰਬਈ, 22 ਫਰਵਰੀ (ਹਮਦਰਦ ਨਿਊਜ਼ ਸਰਵਿਸ) : ਮਸ਼ਹੂਰ ਪੰਜਾਬੀ ਗਾਇਕ ਮੀਕਾ ਸਿੰਘ ਦੀ ਮਹਿਲਾ ਮੈਨੇਜਰ ਦੀ ਮੁੰਬਈ ਵਿੱਚ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਮੈਨੇਜਰ ਸੌਮਿਆ ਖਾਨ ਨੇ ਨੀਂਦ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕੀਤੀ ਹੈ। ਪੁਲਿਸ ਵੱਲੋਂ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਵਰਸੋਆ ਪੁਲਿਸ ਸਟੇਸ਼ਨ ਦੇ ਸੀਨੀਅਰ ਇੰਸਪੈਕਟਰ ਰਾਘਵਿੰਦਰ ਠਾਕੁਰ ਨੇ ਦੱਸਿਆ ਕਿ ਮੀਕਾ ਸਿੰਘ ਦੀ ਮਹਿਲਾ ਮੈਨੇਜਰ ਸੌਮਿਆ ਖਾਨ ਮੀਕਾ ਸਿੰਘ ਦੇ ਮੁੰਬਈ ਦੇ ਅੰਧੇਰੀ ਇਲਾਕੇ ਵਿੱਚ ਸਥਿਤ ਚਾਰ ਮੰਜ਼ਿਲਾ ਬੰਗਲੇ ਦੀ ਪਹਿਲੀ ਮੰਜ਼ਿਲ ਦੇ ਸਟੂਡਿਓ ਵਿੱਚ ਰਹਿੰਦੀ ਸੀ। ਸੌਮਿਆ ਦੀ ਲਾਸ਼ ਅੰਤਮ ਸੰਸਕਾਰ ਲਈ ਪੰਜਾਬ ਵਿੱਚ ਰਹਿੰਦੇ ਉਸ ਦੇ ਦਾਦਾ-ਦਾਦੀ ਨੂੰ ਸੌਂਪ ਦਿੱਤੀ ਗਈ ਹੈ। ਉਸ ਦੇ ਮਾਤਾ-ਪਿਤਾ ਦਾ ਪਹਿਲਾਂ ਹੀ ਦੇਹਾਂਤ ਹੋ ਚੁੱਕਾ ਹੈ।
ਸੌਮਿਆ ਦੀ ਮੌਤ 'ਤੇ ਉਸ ਦੇ ਪਤੀ ਜੋਏਬ ਖਾਨ ਅਤੇ ਮੀਕਾ ਸਿੰਘ ਨੇ ਭਾਵੁਕ ਪੋਸਟ ਸ਼ੇਅਰ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ•ਾਂ ਨੂੰ ਕੋਈ ਸੁਸਾਇਡ ਨੋਟ ਵਗੈਰਾ ਵੀ ਨਹੀਂ ਮਿਲਿਆ ਹੈ। ਇਸ ਲਈ ਇਸ ਮਾਮਲੇ ਵਿੱਚ ਕਿਸੇ ਸਾਜ਼ਿਸ਼ ਦਾ ਸ਼ੱਕ ਸਾਹਮਣੇ ਨਹੀਂ ਆ ਰਿਹਾ ਹੈ। ਉਨ•ਾਂ ਨੇ ਹਾਦਸੇ ਕਾਰਨ ਹੋਈ ਮੌਤ ਦਾ ਮਾਮਲਾ ਦਰਜ ਕੀਤਾ ਹੈ। ਹਾਲਾਂਕਿ ਇਹ ਘਟਨਾ 2 ਫਰਵਰੀ ਦੀ ਹੈ, ਪਰ ਮੁੰਬਈ ਪੁਲਿਸ ਨੇ ਅੱਜ ਇਸ ਦੀ ਜਾਣਕਾਰੀ ਦਿੱਤੀ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੀਕਾ ਸਿੰਘ ਨੇ ਸੋਸ਼ਲ ਮੀਡੀਆ 'ਤੇ ਇਸ ਸਬੰਧੀ ਪੋਸਟ ਸ਼ੇਅਰ ਕੀਤੀ ਹੈ।  

ਹੋਰ ਖਬਰਾਂ »

ਹਮਦਰਦ ਟੀ.ਵੀ.