ਚੀਨ ਵਿਚ ਮੌਤਾਂ ਦੀ ਗਿਣਤੀ 2500 ਦੇ ਨੇੜੇ ਪੁੱਜੀ

ਮੁੰਬਈ/ਬੀਜਿੰਗ, 23 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ) : ਕੋਰੋਨਾ ਵਾਇਰਸ ਦਾ ਘੇਰਾ ਲਗਾਤਾਰ ਫੈਲਦਾ ਜਾ ਰਿਹਾ ਹੈ। ਜਾਪਾਨ ਵਿਚ ਮਰੀਜ਼ਾਂ ਦੀ ਗਿਣਤੀ 700 ਤੋਂ ਟੱਪਣ ਮਗਰੋਂ ਦੱਖਣੀ ਕੋਰੀਆ ਵਿਚ 500 ਮਰੀਜ਼ ਸਾਹਮਣੇ ਆ ਚੁੱਕੇ ਹਨ। ਉਧਰ ਚੀਨ ਵਿਚ ਮਰਨ ਵਾਲਿਆਂ ਦੀ ਗਿਣਤੀ 2500 ਦੇ ਨੇੜੇ ਪੁੱਜ ਚੁੱਕੀ ਹੈ। ਇਸੇ ਦਰਮਿਆਨ ਜਾਪਾਨ ਦੀ ਬੰਦਰਗਾਹ 'ਤੇ ਖੜ•ੇ ਕਰੂਜ਼ ਵਿਚ ਸਵਾਰ 4 ਹੋਰ ਭਾਰਤੀ ਨਾਗਰਿਕ ਵਾਇਰਸ ਦੀ ਲਪੇਟ ਵਿਚ ਆ ਗਏ। ਕਰੂਜ਼ 'ਤੇ ਸਵਾਰ ਭਾਰਤੀਆਂ ਵਿਚੋਂ 12 ਵਾਇਰਸ ਦੀ ਮਾਰ ਹੇਠ ਆ ਚੁੱਕੇ ਹਨ ਜਦਕਿ ਮਲੇਸ਼ੀਆ, ਇੰਡੋਨੇਸ਼ੀਆ, ਵੀਅਤਨਾਮ ਅਤੇ ਨੇਪਾਲ ਤੋਂ ਭਾਰਤ ਆਉਣ ਵਾਲੇ ਮੁਸਾਫ਼ਰਾਂ ਦੀ ਸਕ੍ਰੀਨਿੰਗ ਸ਼ੁਰੂ ਕਰ ਦਿਤੀ ਗਈ ਹੈ। ਸਿਹਤ ਮੰਤਰਾਲੇ ਦੇ ਅਫ਼ਸਰਾਂ ਨੇ ਦੱਸਿਆ ਕਿ ਹਾਂਗਕਾਂਗ, ਸਿੰਗਾਪੁਰ, ਥਾਈਲੈਂਡ, ਜਾਪਾਨ ਅਤੇ ਦੱਖਣੀ ਕੋਰੀਆ ਤੋਂ ਆਉਣ ਵਾਲੇ ਮੁਸਾਫ਼ਰਾਂ ਨੂੰ ਵੀ ਸਕ੍ਰੀਨਿੰਗ ਪ੍ਰਕਿਰਿਆ ਵਿਚੋਂ ਲੰਘਣਾ ਹੋਵੇਗਾ। ਜਾਪਾਨ ਦੇ ਮੁੱਖ ਕੈਬਨਿਟ ਸਕੱਤਰ ਨੇ ਦੱਸਿਆ ਕਿ ਡਾਇਮੰਡ ਪ੍ਰਿੰਸੈਸ ਕਰੂਜ਼ 'ਤੇ ਹਾਲੇ ਵੀ ਇਕ ਹਜ਼ਾਰ ਲੋਕ ਸਵਾਰ ਹਨ। 

ਹੋਰ ਖਬਰਾਂ »

ਹਮਦਰਦ ਟੀ.ਵੀ.