ਵਿਸਕਾਨਸਿਨ, 27 ਫਰਵਰੀ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਦੇ ਵਿਸਕਾਨਸਿਨ ਸੂਬੇ ਵਿੱਚ ਬੀਅਰ ਬਣਾਉਣ ਵਾਲੀ ਇੱਕ ਕੰਪਨੀ ਵਿੱਚ ਗੋਲੀਆਂ ਚੱਲੀਆਂ, ਜਿਸ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ। ਮੋਲਸਨ ਕੂਰਸ ਕੰਪਲੈਕਸ ਵਿੱਚ ਇੱਕ ਹਥਿਆਰਬੰਦ ਵਿਅਕਤੀ ਨੇ ਅੰਧਾਧੁੰਦ ਗੋਲੀਆਂ ਚਲਾਈਆਂ।
ਜਾਣਕਾਰੀ ਮੁਤਾਬਕ ਹਮਲਾਵਰ ਇਸੇ ਕੰਪਲੈਕਸ ਵਿੱਚ ਕੰਮ ਕਰਦਾ ਸੀ। ਇਸ ਬੀਅਰ ਬਣਾਉਣ ਵਾਲੀ ਕੰਪਨੀ ਵਿੱਚ ਲਗਭਗ 600 ਲੋਕ ਕੰਮ ਕਰਦੇ ਹਨ। ਮੌਵਾਕੀ ਵਿੱਚ ਜਿਸ ਥਾਂ 'ਤੇ ਗੋਲੀਆਂ ਚੱਲੀਆਂ ਉਸ ਨੂੰ 'ਮਿਲਰ ਵੈਲੀ' ਕਹਿੰਦੇ ਹਨ। ਦੱਸ ਦੇਈਏ ਕਿ ਮਿਲਰ ਵੈਲੀ ਵਿੱਚ 160 ਸਾਲ ਪੁਰਾਣੀਆਂ ਬੀਅਰ ਬਣਾਉਣ ਵਾਲੀਆਂ ਕੰਪਨੀਆਂ ਹਨ।
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੁਖ ਪ੍ਰਗਟ ਕੀਤਾ ਹੈ। ਇਸ ਘਟਨਾ ਨੂੰ ਸ਼ਹਿਰ ਦੇ ਮੇਅਰ ਨੇ ਦਰਦਨਾਕ ਦੱਸਿਆ ਹੈ।
ਸੂਤਰਾਂ ਮੁਤਾਬਕ ਫੈਕਟਰੀ ਦੇ ਕੈਂਪਸ 'ਚ ਇੱਕ ਬੰਦੂਕਧਾਰੀ ਨੇ ਮੋਲਸਨ ਕੂਰਸ ਕੰਪਲੈਕਸ ਵਿੱਚ ਗੋਲੀਆਂ ਚਲਾਈਆਂ, ਜਦਕਿ ਤੱਕ ਹਮਲਾਵਰ ਨੂੰ ਕਾਬੂ ਕੀਤਾ ਗਿਆ, ਉਦੋਂ ਤੱਕ ਕਈ ਲੋਕ ਉਸ ਦੀ ਗੋਲੀ ਦਾ ਸ਼ਿਕਾਰ ਹੋ ਚੁੱਕੇ ਸਨ। ਅਜਿਹਾ ਦੱਸਿਅ ਜਾ ਰਿਹਾ ਹੈ ਕਿ ਇਸ ਸ਼ਖਸ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਸ ਨੇ ਇਹ ਕਦਮ ਚੁੱਕਿਆ।
ਦੱਸ ਦੇਈਏ ਕਿ ਅਮਰੀਕਾ ਵਿੱਚ ਹਥਿਆਰਾਂ ਦੇ ਲਾਇਸੰਸ ਬੇਹੱਦ ਸੌਖੇ ਮਿਲ ਜਾਂਦੇ ਹਨ। ਇਸ ਦਾ ਵੱਡਾ ਕਾਰਨ ਇਹ ਹੈ ਕਿ ਅਮਰੀਕਾ ਵਿੱਚ ਰੋਜ਼ਾਨਾ ਗੋਲੀਬਾਰੀ ਦੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ। ਅਮਰੀਕਾ ਵਿੱਚ ਹਥਿਆਰ ਰੱਖਣ ਦੇ ਨਿਯਮਾਂ ਵਿੱਚ ਬਦਲਾਅ ਤੋਂ ਬਾਅਦ ਵੀ ਪਿਛਲੇ ਕਾਫ਼ੀ ਸਮੇਂ ਤੋਂ ਘਟਨਾਵਾਂ ਵਾਪਰ ਰਹੀਆਂ ਹਨ।

ਹੋਰ ਖਬਰਾਂ »

ਹਮਦਰਦ ਟੀ.ਵੀ.