ਚੰਡੀਗੜ੍ਹ, 21 ਮਾਰਚ, ਹ.ਬ. :  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਲਗਾਤਾਰ ਆ ਰਹੇ ਐਨਆਰਆਈਜ਼ ਦੀ ਜਾਂਚ ਹੋ ਰਹੀ ਹੈ। ਇਸ ਦੇ ਬਾਵਜੂਦ ਇਨ੍ਹਾਂ ਦੇ ਆਉਣ ਜਾਣ ਨੂੰ ਰੋਕਣ ਦੇ ਲਈ ਦੋ ਹਫ਼ਤੇ ਤੱਕ ਕੌਮਾਂਤਰੀ ਉਡਾਣਾਂ 'ਤੇ ਪਾਬੰਦੀ ਲਗਾਈ ਜਾਵੇ।
ਕੈਪਟਨ ਨੇ ਪ੍ਰਧਾਨ ਮੰਤਰੀ ਵਲੋਂ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਵੀਡੀਓ ਕਾਨਫਰੰਸ ਦੌਰਾਨ ਇਹ ਮੰਗ ਰੱਖੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਪਸਤਾਲਾਂ ਅਤੇ ਲੈਬ ਨੂੰ ਕੋਰੋਨਾ ਵਾਇਰਸ ਦਾ ਟੈਸਟ ਕਰਨ ਦੀ ਆਗਿਆ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਦੇਸ਼ ਦੇ ਨਾਮੀ ਨਿੱਜੀ ਮੈਡੀਕਲ ਕਾਲਜਾਂ ਅਤੇ ਸੁਪਰ ਸਪੈਸ਼ਲਿਟੀ ਹਪਸਤਾਲਾਂ ਨੂੰ ਟੈਸਟ ਕਰਨ ਦੀ ਛੋਟ ਦੇਣੀ ਚਾਹੀਦੀ। ਕਨਫਰਮ ਹੋ ਚੁੱਕੇ ਮਰੀਜ਼ਾਂ ਦੇ ਨਜ਼ਦੀਕੀਆਂ ਦੇ ਵੀ ਟੈਸਟ ਕਰਾਉਣ ਦੀ ਆਗਿਆ ਦੇਣੀ ਚਾਹੀਦੀ ਬੇਸ਼ੱਕ ਉਨ੍ਹਾਂ ਵਿਚ ਕੋਰੋਨਾ ਦੇ ਲੱਛਣ ਨਾ ਦਿਖਾਈ ਦੇਣ।
ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਆਰਥਿਕ ਸਥਿਤੀ 'ਤੇ ਪੈ ਰਹੇ ਬੁਰੇ ਪ੍ਰਭਾਵ ਤੋਂ ਬਚਣ ਦੇ ਲਈ ਛੇਤੀ ਹੀ ਕੋਈ ਨੀਤੀ ਬਣਾਉਣ ਦਾ ਵੀ ਸੁਝਾਅ ਦਿੱਤਾ। ਪ੍ਰਧਾਨ ਮੰਤਰੀ ਨੂੰ ਸੂਬੇ ਵਿਚ ਕੋਰੋਨਾ ਨਾਲ ਪ੍ਰਭਾਵਤ ਲੋਕਾਂ, ਕਨਫਰਮ ਕੇਸਾਂ ਅਤੇ ਜਿਹੜੇ ਲੋਕਾਂ ਦੀ ਸਕੀਰਨਿੰਗ ਹੋਈ ਹੈ। ਉਨ੍ਹਾਂ ਦੇ ਬਾਰੇ ਵਿਚ ਵੀ ਜਾਣਕਾਰੀ ਦਿੱਤੀ। ਕੌਮਾਂਤਰੀ ਚੈਕ ਪੋਸਟਾਂ 'ਤੇ ਕੀਤੀ ਜਾ ਰਹੀ ਸਕਰੀਨਿੰਗ ਦੇ ਬਾਰੇ ਵਿਚ ਦੱਸਿਆ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਮਾਰੀ ਦੇ ਕਾਰਨ ਵਿਦੇਸ਼ ਵਿਚ ਫਸੇ ਪੰਜਾਬੀਆਂ ਸਣੇ ਸਾਰੇ ਪਰਵਾਸੀਆਂ ਦੀ ਸਹਾਇਤਾ ਦੇ ਲਈ ਉਥੇ ਦੇ ਹਾਈ ਕਮਿਸ਼ਨਾਂ ਜਾਂ ਦੂਤਘਰਾਂ ਨੂੰ ਨਿਰਦੇਸ਼ ਦਿੱਤੇ ਜਾਣ।
ਸੁਖਬੀਰ ਬਾਦਲ ਨੇ ਵਿਦੇਸ਼ ਵਿਚ ਸਾਰੇ ਭਾਰਤੀ ਮਿਸ਼ਨਾਂ ਦੇ ਅੰਦਰ ਖ਼ਾਸ ਤੌਰ 'ਤੇ ਕੈਨੇਡਾ, ਅਮਰੀਕਾ, ਇੰਗਲੈਂਡ, ਇਟਲੀ, ਸਪੇਨ, ਫਰਾਂਸ, ਜਰਮਨੀ ਵਿਚ ਪੰਜਾਬੀ ਪਰਵਾਸੀਆਂ ਦੇ ਲਈ ਹੈਲਪਲਾਈਨ ਨੰਬਰਾਂ ਵਾਲੇ ਵਿਸ਼ੇਸ਼ ਸੈਲ ਸਥਾਪਤ ਕਰਨ ਦੀ ਮੰਗ ਕੀਤੀ।

ਹੋਰ ਖਬਰਾਂ »

ਹਮਦਰਦ ਟੀ.ਵੀ.