ਸੂਬੇ ਦੀਆਂ ਸੜਕਾਂ ਅਤੇ ਬਾਜ਼ਾਰ ਰਹੇ ਸੁਨਸਾਨ

ਚੰਡੀਗੜ•, 22 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਮਕਸਦ ਤਹਿਤ ਭਾਰਤ ਵਿਚ ਐਤਵਾਰ ਨੂੰ ਜਨਤਾ ਕਰਫ਼ਿਊ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਸੜਕਾਂ ਦੇ ਬਾਜ਼ਾਰ ਸੁੰਨੇ ਨਜ਼ਰ ਆਏ। ਦਵਾਈਆਂ ਅਤੇ ਹੋਰ ਜ਼ਰੂਰੀ ਸਮਾਨ ਦੀਆਂ ਦੁਕਾਨਾ ਕੁਝ ਸ਼ਹਿਰਾਂ ਵਿਚ ਖੁੱਲ•ੀਆਂ ਪਰ ਕੁਝ ਥਾਵਾਂ 'ਤੇ ਮੁਕੰਮਲ ਬੰਦ ਰਿਹਾ। ਬਰਨਾਲਾ ਸ਼ਹਿਰ ਵਿਚ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਸਾਰੇ ਬਾਜ਼ਾਰਾਂ ਵਿਚ ਸੰਨਾਟਾ ਪਸਰਿਆ ਹੋਇਆ ਸੀ ਅਤੇ ਇਕਾ-ਦੁਕਾ ਲੋਕ ਹੀ ਸੜਕਾਂ 'ਤੇ ਵੇਖੇ ਗਏ। ਪੁਲਿਸ ਵੱਲੋਂ ਥਾਂ-ਥਾਂ 'ਤੇ ਨਾਕੇ ਲਾ ਕੇ ਸੁਰੱਖਿਆ ਬੰਦੋਬਸਤ ਵੀ ਕੀਤੇ ਗਏ ਸਨ। ਗੁਰੂ ਕੀ ਨਗਰੀ ਅੰਮ੍ਰਿਤਸਰ ਦੇ ਲੋਕਾਂ ਨੇ ਵੀ ਜਨਤਾ ਕਰਫ਼ਿਊ ਨੂੰ ਭਰਵਾਂ ਹੁੰਗਾਰਾ ਦਿਤਾ ਅਤੇ ਸਾਰੇ ਬਾਜ਼ਾਰ ਬੰਦ ਰਹੇ। ਦਰਬਾਰ ਸਾਹਿਬ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਗਿਣਤੀ ਵੀ ਕਾਫ਼ੀ ਘੱਟ ਰਹੀ। ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਲੋਕਾਂ ਨੂੰ ਐਮਰਜੰਸੀ ਵਿਚ ਹੀ ਘਰੋਂ ਬਾਹਰ ਨਿਕਲਣ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਸਨ।

ਹੋਰ ਖਬਰਾਂ »

ਹਮਦਰਦ ਟੀ.ਵੀ.