ਜ਼ਰੂਰੀ ਸੇਵਾਵਾਂ ਅਤੇ ਵਸਤਾਂ ਦੀ ਸਪਲਾਈ ਜਾਰੀ ਰਹੇਗੀ

ਚੰਡੀਗੜ, 22 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਮਕਸਦ ਤਹਿਤ ਪੰਜਾਬ ਅਤੇ ਚੰਡੀਗੜ• ਵਿਚ 31 ਮਾਰਚ ਤੱਕ ਸ਼ਟ-ਡਾਊਨ ਰਹੇਗਾ। ਸੋਮਵਾਰ ਸਵੇਰੇ 6 ਵਜੇ ਤੋਂ 31 ਮਾਰਚ ਤੱਕ ਸਾਰੀਆਂ ਗ਼ੈਰ-ਜ਼ਰੂਰੀ ਸੇਵਾਵਾਂ ਬੰਦ ਰਹਿਣਗੀਆਂ ਜਦਕਿ ਦਵਾਈਆਂ, ਫਲ-ਸਬਜ਼ੀਆਂ ਅਤੇ ਗਰੌਸਰੀ ਦੀਆਂ ਦੁਕਾਨਾਂ ਖੁੱਲ•ੀਆਂ ਰੱਖਣ ਦੀ ਇਜਾਜ਼ਤ ਦਿਤੀ ਗਈ ਹੈ। ਇਸੇ ਦਰਮਿਆਨ ਪੰਜਾਬ ਵਿਚ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 21 ਹੋ ਗਈ। ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਬੰਦਿਸ਼ਾਂ ਨਾਲ ਸਬੰਧਤ ਹਦਾਇਤਾਂ ਲਾਗੂ ਕਰਵਾਉਣ ਦੇ ਹੁਕਮ ਦਿਤੇ ਗਏ ਹਨ। ਸ਼ਨਿੱਚਰਵਾਰ ਨੂੰ ਜਾਰੀ ਹੁਕਮਾਂ ਤਹਿਤ ਪੰਜਾਬ ਦੇ ਸੱਤ ਜ਼ਿਲਿ•ਆਂ ਵਿਚ ਸ਼ਟ ਡਾਊਨ ਦਾ ਜ਼ਿਕਰ ਕੀਤਾ ਗਿਆ ਸੀ ਪਰ ਐਤਵਾਰ ਨੂੰ ਪੂਰਾ ਸੂਬਾ ਇਨ•ਾਂ ਹੁਕਮਾਂ ਦੇ ਘੇਰੇ ਵਿਚ ਲਿਆਂਦਾ ਗਿਆ। ਜ਼ਰੂਰੀ ਸੇਵਾਵਾਂ ਤਹਿਤ ਹਸਪਤਾਲ ਖੁੱਲ•ੇ ਰਹਿਣਗੇ ਅਤੇ ਐਮਰਜੰਸੀ ਟ੍ਰਾਂਸਪੋਰਟ ਸੇਵਾ ਜਾਰੀ ਰਹੇਗੀ ਜਦਕਿ ਦੁੱਧ, ਦਵਾਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਸਪਲਾਈ ਜਾਰੀ ਰਹੇਗੀ। ਦੱਸ ਦੇਈਏ ਕਿ ਮੁੱਖ ਮੰਤਰੀ ਨੇ ਸੂਬੇ ਵਿਚ ਰਜਿਸਟਰਡ ਹਰ ਉਸਾਰੀ ਕਾਮੇ ਨੂੰ ਤਿੰਨ ਹਜ਼ਾਰ ਰੁਪਏ ਦੀ ਰਾਹਤ ਦੇਣ ਦਾ ਐਲਾਨ ਵੀ ਕੀਤਾ ਹੈ। 

ਹੋਰ ਖਬਰਾਂ »

ਪੰਜਾਬ

ਹਮਦਰਦ ਟੀ.ਵੀ.