ਇਨਕਮ ਟੈਕਸ ਰਿਟਰਨ ਦਾਖ਼ਲ ਕਰਨ ਦੀ ਮਿਆਦ ਵੀ ਤਿੰਨ ਮਹੀਨੇ ਵਧਾਈ

ਨਵੀਂ ਦਿੱਲੀ, 24 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਸੰਕਟ ਦੇ ਮੱਦੇਨਜ਼ਰ ਸਰਕਾਰ ਨੇ ਆਮ ਲੋਕਾਂ ਅਤੇ ਕਾਰੋਬਾਰੀਆਂ ਨੂੰ ਇਨਕਮ ਟੈਕਸ ਰਿਟਰਨ ਦਾਖ਼ਲ ਕਰਨ ਅਤੇ ਹੋਰਨਾਂ ਨਿਯਮਾਂ ਦੀ ਪਾਲਣਾ ਵਿਚ ਕਈ ਰਿਆਇਤਾਂ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਖਿਆ ਕਿ ਸੰਕਟ ਨਾਲ ਜੂਝ ਰਹੇ ਉਦਯੋਗਾਂ ਵਾਸਤੇ ਰਾਹਤ ਪੈਕੇਜ ਦਾ ਐਲਾਨ ਜਲਦ ਕੀਤਾ ਜਾਵੇਗਾ। ਨਿਰਮਲਾ ਸੀਤਾਰਮਨ ਨੇ ਕਿਹਾ ਕਿ ਅਗਲੇ ਤਿੰਨ ਮਹੀਨੇ ਤੱਕ ਕਿਸੇ ਵੀ ਏ.ਟੀ.ਐਮ. ਤੋਂ ਪੈਸੇ ਕਢਵਾਉਣ 'ਤੇ ਕੋਈ ਚਾਰਜ ਨਹੀਂ ਲੱਗੇਗਾ।  ਇਸ ਤੋਂ ਇਲਾਵਾ ਬੈਂਕ ਖਾਤਿਆਂ ਵਿਚ ਘੱਟੋ-ਘੱਟ ਬੈਲੈਂਸ ਰੱਖਣ ਦੀ ਸ਼ਰਤ ਵੀ ਖ਼ਤਮ ਕਰ ਦਿਤੀ ਗਈ ਹੈ। ਉਨ•ਾਂ ਦੱਸਿਆ ਕਿ ਇਨਕਮ ਟੈਕਸ ਰਿਟਰਨ ਅਤੇ ਪੈਨ ਨੰਬਰ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਤਰੀਕ ਵੀ 30 ਜੂਨ ਤੱਕ ਵਧਾ ਦਿਤੀ ਗਈ ਹੈ। ਇਸ ਤੋਂ ਇਲਾਵਾ ਉਨ•ਾਂ ਵੱਲੋਂ ਜੀ.ਐਸ.ਟੀ., ਐਕਸਾਇਜ਼ ਅਤੇ ਕਸਟਮਜ਼ ਡਿਊਟੀ, ਦੀਵਾਲਾ ਕਾਨੂੰਨ, ਬੈਂਕਿੰਗ ਆਦਿ ਨਾਲ ਸਬੰਧਤ ਕਈ ਐਲਾਨ ਵੀ ਕੀਤੇ।

ਹੋਰ ਖਬਰਾਂ »

ਹਮਦਰਦ ਟੀ.ਵੀ.