ਸਿਰਫ਼ 36 ਘੰਟੇ ਵਿਚ ਮਰੀਜ਼ਾਂ ਦੀ ਗਿਣਤੀ 3 ਲੱਖ ਤੋਂ 4 ਲੱਖ ਹੋਈ

ਟੋਰਾਂਟੋ/ਵਾਸ਼ਿੰਗਟਨ/ਰੋਮ, 24 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਖ਼ਤਰਨਾਕ ਕੋਰੋਨਾ ਵਾਇਰਸ ਦੁਨੀਆਂ ਦੇ ਸਾਰੇ 195 ਮੁਲਕਾਂ ਨੂੰ ਆਪਣੇ ਕਲਾਵੇ ਵਿਚ ਲੈ ਚੁੱਕਾ ਹੈ ਅਤੇ ਹੁਣ ਤੱਕ 17 ਹਜ਼ਾਰ ਮੌਤਾਂ ਹੋ ਚੁੱਕੀਆਂ ਹਨ ਜਦਕਿ ਮਰੀਜ਼ਾਂ ਦੀ ਕੁਲ ਗਿਣਤੀ ਜਲਦ ਹੀ 4 ਲੱਖ ਦਾ ਅੰਕੜਾ ਪਾਰ ਕਰ ਜਾਵੇਗੀ। ਅਮਰੀਕਾ ਵਿਚ ਨਵੇਂ ਮਰੀਜ਼ਾਂ ਸਾਹਮਣੇ ਆਉਣ ਦੀ ਰਫ਼ਤਾਰ ਬੇਹੱਦ ਤੇਜ਼ ਹੋ ਗਈ ਹੈ ਅਤੇ ਪਿਛਲੇ 24 ਘੰਟੇ ਦੌਰਾਨ 10 ਹਜ਼ਾਰ ਨਵੇਂ ਮਰੀਜ਼ ਸਾਹਮਣੇ ਆਏ ਜਦਕਿ 139 ਤਾਜ਼ਾ ਮੌਤਾਂ ਨਾਲ ਕੁਲ ਅੰਕੜਾ 600 ਦੇ ਨੇੜੇ ਪੁੱਜ ਗਿਆ। ਉਧਰ ਕੈਨੇਡਾ ਵਿਚ ਹੁਣ ਤੱਕ 24 ਜਣਿਆਂ ਦੀ ਮੌਤ ਹੋ ਚੁੱਕੀ ਹੈ ਜਦਕਿ ਮਰੀਜ਼ਾਂ ਦੀ ਗਿਣਤੀ 2100 ਤੋਂ ਟੱਪ ਗਈ। ਅਮਰੀਕਾ ਦੇ ਨਿਊ ਯਾਰਕ ਸ਼ਹਿਰ ਵਿਚ 157 ਜਣੇ ਕੋਰੋਨਾ ਵਾਇਰਸ ਦਾ ਸ਼ਿਕਾਰ ਬਣ ਚੁੱਕੇ ਹਨ ਅਤੇ ਸੋਮਵਾਰ ਨੂੰ ਸ਼ਹਿਰ ਵਿਚ 5 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ। ਸਿਹਤ ਅਫ਼ਸਰਾਂ ਨੇ ਚਿਤਵਾਨੀ ਦਿਤੀ ਹੈ ਕਿ ਸ਼ਹਿਰ ਦੀ ਸੰਘਣੀ ਆਬਾਦੀ ਦੇ ਮੱਦੇਨਜ਼ਰ ਕੋਰੋਨਾ ਵਾਇਰਸ ਕਾਰਨ ਮੌਤਾਂ ਦਾ ਅੰਕੜਾ ਹੋਰ ਵਧੇਗਾ। ਰਾਸ਼ਟਰਪਤੀ ਡੌਨਲਡ ਟਰੰਪ ਨੇ ਵਾਈਟ ਹਾਊਸ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਕਿ ਨਿਊ ਯਾਰਕ, ਵਾਸ਼ਿੰਗਟਨ ਅਤੇ ਕੈਲੇਫ਼ੋਰਨੀਆ ਸੂਬੇ ਸਰਕਾਰ ਦੀ ਤਰਜੀਹੀ ਸੂਚੀ ਵਿਚ ਸਭ ਤੋਂ ਉਪਰ ਰੱਖੇ ਗਏ ਹਨ। ਉਨ•ਾਂ ਕਿਹਾ ਕਿ ਜ਼ਰੂਰੀ ਦਵਾਈਆਂ ਦੀ ਕਾਲਾਬਾਜ਼ਾਰੀ ਰੋਕਣ ਵਾਸਤੇ ਉਹ ਕਾਰਜਕਾਰੀ ਹੁਕਮਾਂ 'ਤੇ ਦਸਤਖ਼ਤ ਕਰ ਰਹੇ ਹਨ।  

ਹੋਰ ਖਬਰਾਂ »

ਅੰਤਰਰਾਸ਼ਟਰੀ

ਹਮਦਰਦ ਟੀ.ਵੀ.