ਪੁਲਿਸ ਵੱਲੋਂ ਘਰਾਂ ਵਿਚ ਦਾਖ਼ਲ ਹੋ ਕੇ ਕੁੱਟਮਾਰ ਦੀ ਵੀਡੀਓ ਵਾਇਰਲ

ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਕੋਰੋਨਾ ਵਾਇਰਸ ਕਾਰਨ ਲੱਗੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਦੀ ਪੁਲਿਸ ਮੁਲਾਜ਼ਮਾਂ ਵੱਲੋਂ ਕੁੱਟਮਾਰ ਦੀਆਂ ਘਟਨਾਵਾਂ ਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਪਰ ਲੋਕਾਂ ਵੱਲੋਂ ਪੁਲਿਸ ਵਾਲਿਆਂ ਨੂੰ ਕੁੱਟ ਭਜਾਉਣ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ।  ਹਲਕਾ ਬੱਲੂਆਣਾ ਦੇ ਪਿੰਡ ਖੁੱਬਣ ਵਿਖੇ ਪੁਲਿਸ ਵਾਲੇ ਗਸ਼ਤ ਕਰਨ ਪੁੱਜੇ ਤਾਂ ਕੁਝ ਲੋਕ ਘਰਾਂ ਤੋਂ ਬਾਹਰ ਨਜ਼ਰ ਆਏ। ਪੁਲਿਸ ਮੁਲਾਜ਼ਮਾਂ ਨੇ ਆਪਣੀ ਆਦਤੀ ਮੁਤਾਬਕ ਇਨ•ਾਂ ਦੀ ਕੁੱਟਮਾਰ ਸ਼ੁਰੂ ਕਰ ਦਿਤੀ। ਵਾਇਰਲ ਹੋ ਰਹੀ ਇਕ ਵੀਡੀਓ ਵਿਚ ਪੁਲਿਸ ਵਾਲੇ ਘਰਾਂ ਵਿਚ ਦਾਖ਼ਲ ਹੋ ਕੇ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ ਜਦਕਿ ਔਰਤਾਂ ਨੇ ਚੀਕ-ਚਿਹਾੜਾ ਸਾਫ਼ ਸੁਣਿਆ ਜਾ ਸਕਦਾ ਹੈ। ਇਸ ਘਟਨਾਕ੍ਰਮ ਤੋਂ ਪਿੰਡ ਦੇ ਲੋਕ ਭੜਕ ਗਏ ਅਤੇ ਇੱਟਾਂ-ਰੋੜੇ ਚਲਾ ਦਿਤੇ। ਪੁਲਿਸ ਮੁਲਾਜ਼ਮਾਂ ਨੂੰ ਮੈਦਾਨ ਛੱਡ ਕੇ ਭੱਜਣਾ ਪੈ ਗਿਆ। ਜਦੋਂ ਇਸ ਘਟਲਾ ਬਾਰੇ ਅਬੋਹਰ ਦੇ ਡੀ.ਐਸ.ਪੀ. ਨਾਲ ਗੱਲਬਾਤ ਕੀਤੀ ਗਈ ਤਾਂ ਉਨ•ਾਂ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਕੁਝ ਲੋਕ ਗ੍ਰਿਫ਼ਤਾਰ ਵੀ ਕੀਤੇ ਗਏ ਹਨ।

ਹੋਰ ਖਬਰਾਂ »

ਹਮਦਰਦ ਟੀ.ਵੀ.