ਅਤਿਵਾਦੀ ਹਮਲੇ ਦੇ ਪੀੜਤਾਂ ਨਾਲ ਦੁੱਖ ਸਾਂਝਾ ਕੀਤਾ

ਕਾਬੁਲ, 26 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਅਫ਼ਗਾਨਿਸਤਾਨ ਵਿਚ ਭਾਰਤ ਦੇ ਰਾਜਦੂਤ ਵਿਨੇ ਕੁਮਾਰ ਅੱਜ ਕਾਬੁਲ ਦੇ ਗੁਰਦਵਾਰਾ ਸਾਹਿਬ ਗਏ ਜਿਥੇ ਕਲ ਹੋਏ ਆਤਮਘਾਤੀ ਹਮਲੇ ਦੌਰਾਨ 25 ਸਿੱਖਾਂ ਦੀ ਮੌਤ ਹੋ ਗਈ ਸੀ। ਰਾਜਦੂਤ ਨੇ ਸਿੱਖ ਭਾਈਚਾਰੇ ਦੇ ਆਗੂਆਂ ਅਤੇ ਪੀੜਤ ਪਰਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ। ਭਾਰਤੀ ਅੰਬੈਸੀ ਨੇ ਇਕ ਟਵੀਟ ਕਰਦਿਆਂ ਦੱਸਿਆ ਕਿ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਵਿਚੋਂ ਇਕ ਦਿੱਲੀ ਨਾਲ ਸਬੰਧਤ ਸੀ ਜਿਸ ਦੀ ਦੇਹ ਭਾਰਤ ਭੇਜਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਧਿਆਨ ਸਿੰਘ ਦੇ ਦਿੱਲੀ ਰਹਿੰਦੇ ਪਰਵਾਰ ਵੱਲੋਂ ਇਸ ਬਾਬਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਵੀ ਲਿਖੀ ਗਈ ਹੈ। ਪੀੜਤ ਪਰਵਾਰਾਂ ਨਾਲ ਮੁਲਾਕਾਤ ਦੌਰਾਨ ਵਿਨੇ ਕੁਮਾਰ ਨੂੰ ਦੱਸਿਆ ਗਿਆ ਕਿ ਜ਼ਖ਼ਮੀਆਂ ਨੂੰ ਤਸਲੀਬਖ਼ਸ਼ ਸਿਹਤ ਸਹੂਲਤਾਂ ਮਿਲ ਰਹੀਆਂ ਹਨ।

ਹੋਰ ਖਬਰਾਂ »

ਹਮਦਰਦ ਟੀ.ਵੀ.