ਮਰੀਜ਼ਾਂ ਦੀ ਗਿਣਤੀ ਵਧ ਕੇ 1100 ਹੋਈ

ਨਵੀਂ ਦਿੱਲੀ, 30 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਭਾਰਤ ਵਿਚ ਸੋਮਵਾਰ ਨੂੰ ਕੋਰੋਨਾ ਵਾਇਰਸ ਕਾਰਨ ਦੋ ਜਣੇ ਦਮ ਤੋੜ ਗਏ। ਦੋਵੇਂ ਮੌਤਾਂ ਮਹਾਰਾਸ਼ਟਰ ਸੂਬੇ ਵਿਚ ਹੋਈਆਂ ਜਿਥੇ ਮਰੀਜ਼ਾਂ ਦੀ ਗਿਣਤੀ 193 ਹੋ ਗਈ ਹੈ। ਇਸ ਵੇਲੇ ਸਭ ਤੋਂ ਵੱਧ ਮਰੀਜ਼ ਕੇਰਲ ਵਿਚ ਦੱਸੇ ਜਾ ਰਹੇ ਹਨ ਜਦਕਿ ਭਾਰਤ ਵਿਚ ਮਰੀਜ਼ਾਂ ਦਾ ਅੰਕੜਾ 1100 ਦੇ ਨੇੜੇ ਪੁੱਜ ਗਿਆ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ ਮਹਾਰਾਸ਼ਟਰ ਵਿਚ 8 ਮੌਤਾਂ ਹੋ ਚੁੱਕੀਆਂ ਹਨ ਜਦਕਿ ਗੁਜਰਾਤ ਵਿਚ 5 ਜਣਿਆਂ ਦੀ ਮੌਤ ਹੋ ਚੁੱਕੀ ਹੈ। ਕਰਨਾਟਕ ਵਿਚ 3 ਅਤੇ ਮੱਧ ਪ੍ਰਦੇਸ਼, ਦਿੱਲੀ, ਪੰਜਾਬ ਅਤੇ ਜੰਮੂ-ਕਸ਼ਮੀਰ ਵਿਚ ਦੋ-ਦੋ ਜਣੇ ਦਮ ਤੋੜ ਚੁੱਕੇ ਹਨ। ਇਸ ਤੋਂ ਇਲਾਵਾ ਕੇਰਲ, ਤੇਲੰਗਾਨਾ, ਤਾਮਿਲਨਾਡੂ, ਬਿਹਾਰ, ਪੱਛਮੀ ਬੰਗਾਲ ਅਤੇ ਹਿਮਾਚਲ ਪ੍ਰਦੇਸ਼ ਵਿਚ ਇਕ-ਇਕ ਮੌਤ ਹੋਣ ਦੀ ਰਿਪੋਰਟ ਹੈ। ਮਰੀਜ਼ਾਂ ਦੇ ਹਿਸਾਬ ਨਾਲ ਕਰਨਾਟਕ ਵਿਚ 80 ਜਣਿਆਂ ਦੇ ਪੀੜਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਉੱਤਰ ਪ੍ਰਦੇਸ਼ ਵਿਚ 75 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸੇ ਤਰ•ਾਂ ਤੇਲੰਗਾਨਾ ਵਿਚ 69, ਗੁਜਰਾਤ ਵਿਚ 58 ਅਤੇ ਰਾਜਸਥਾਨ ਵਿਚ 57 ਮਾਮਲੇ ਦੱਸੇ ਜਾ ਰਹੇ ਹਨ। ਭਾਰਤ ਵਿਚ ਕੋਰੋਨਾ ਵਾਇਰਸ ਦੇ ਕੁਲ ਮਾਮਲਿਆਂ ਵਿਚੋਂ 49 ਵਿਦੇਸ਼ੀ ਨਾਗਰਿਕ ਸਨ।

ਹੋਰ ਖਬਰਾਂ »

ਹਮਦਰਦ ਟੀ.ਵੀ.