ਤਬਲੀਗੀ ਜਮਾਤ ਦੇ ਮਰਕਜ਼ ਵਿਚ ਆਏ 373 ਜਣੇ ਵਾਇਰਸ ਦੀ ਮਾਰ ਹੇਠ

ਨਵੀਂ ਦਿੱਲੀ, 1 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਈਰਾਨ ਵਿਚ ਫਸੇ 250 ਭਾਰਤੀ ਨਾਗਰਿਕ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਨਿਜ਼ਾਮੂਦੀਨ ਵਿਖੇ ਤਬਲੀਗੀ ਜਮਾਤ ਦੇ ਮਰਕਜ਼ ਵਿਚ ਹੋਏ ਇਕੱਠ ਦੌਰਾਨ 373 ਜਣੇ ਵਾਇਰਸ ਦੀ ਮਾਰ ਹੇਠ ਆਉਣ ਦੀ ਰਿਪੋਰਟ ਹੈ। ਹੁਣ ਤੱਕ ਭਾਰਤ ਵਿਚ ਕੁਲ ਮਰੀਜ਼ਾਂ ਦੀ ਗਿਣਤੀ 1750 ਹੋ ਗਈ ਅਤੇ 53 ਜਣੇ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਭਾਰਤ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਈਰਾਨ ਦੇ ਕੌਮ ਇਲਾਕੇ ਵਿਚ ਜ਼ਿਆਰਤ ਲਈ ਗਏ 500 ਨਾਗਰਿਕਾਂ ਨੂੰ ਵਾਪਸ ਲਿਆਂਦਾ ਜਾ ਚੁੱਕਾ ਹੈ ਪਰ 250 ਹੋਰਨਾਂ ਦੇ ਵਾਇਰਸ ਦੇ ਲਪੇਟ ਵਿਚ ਆਉਣ ਕਾਰਨ ਇਨ•ਾਂ ਨੂੰ ਵਾਪਸ ਲਿਆਉਣਾ ਸੰਭਵ ਨਹੀਂ। ਸਰਕਾਰ ਨੇ ਦਾਅਵਾ ਕੀਤਾ ਕਿ ਈਰਾਨ ਸਰਕਾਰ ਨਾਲ ਤਾਲਮੇਲ ਤਹਿਤ ਭਾਰਤੀ ਨਾਗਰਿਕਾਂ ਨੂੰ ਬਿਹਤਰੀਨ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਤਬਲੀਗੀ ਜਮਾਤ ਦੇ ਧਾਰਮਿਕ ਇਕੱਠ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਇਸ ਭਾਰਤ ਸਰਕਾਰ ਦੇ ਕੈਬਨਿਟ ਸਕੱਤਰ ਰਾਜੀਵ ਗਾਬਾ ਨੇ ਵੱਖ-ਵੱਖ ਰਾਜਾਂ ਦੇ ਮੁੱਖ ਸਕੱਤਰ ਅਤੇ ਪੁਲਿਸ ਮੁਖੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ। ਧਾਰਮਿਕ ਇਕੱਠ ਵਿਚ ਪੰਜਾਬ ਤੋਂ 9 ਜਣੇ ਸ਼ਾਮਲ ਹੋਏ ਸਨ ਜਦਕਿ 281 ਵਿਦੇਸ਼ੀ ਨਾਗਰਿਕ ਵੀ ਸਨ ਜਿਨ•ਾਂ ਨੂੰ ਕਾਲੀ ਸੂਚੀ ਵਿਚ ਪਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਗਈ ਹੈ।
 

ਹੋਰ ਖਬਰਾਂ »

ਹਮਦਰਦ ਟੀ.ਵੀ.