ਪੰਜ ਸਿੰਘ ਸਾਹਿਬਾਨ ਵੱਲੋਂ ਵਿਸਾਖੀ ਸਮਾਗਮ ਰੱਦ ਕਰਨ ਦਾ ਐਲਾਨ

ਚੰਡੀਗੜ•/ਅੰਮ੍ਰਿਤਸਰ, 3 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਤੋਂ ਆ ਰਹੀ ਹੈ ਜਿਥੇ ਕਰਫ਼ਿਊ ਦੀ ਮਿਆਦ 30 ਅਪ੍ਰੈਲ ਤੱਕ ਵਧਾਏ ਜਾਣ ਦੀਆਂ ਕਨਸੋਆ ਮਿਲ ਰਹੀਆਂ ਹਨ। ਸੂਤਰਾਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਪਕੜ ਢਿੱਲੀ ਪੈਂਦੀ ਨਜ਼ਰ ਨਹੀਂ ਆ ਰਹੀ ਜਿਸ ਦੇ ਮੱਦੇਨਜ਼ਰ ਕਰਫਿਊ ਦੀ ਮਿਆਦ ਵਧਾਉਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਉਧਰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦੌਰਾਨ ਵਿਸਾਖੀ ਸਮਾਗਮ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ। ਮੀਟਿੰਗ ਦੌਰਾਨ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਮੌਜੂਦਾ ਹਾਲਾਤ ਵਿਚ ਸੰਗਤ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣ ਲਈ ਲਾਜ਼ਮੀ ਹੋ ਗਿਆ ਹੈ ਕਿ ਵੱਡੇ ਇਕੱਠ ਕਰਨ ਤੋਂ ਪਰਹੇਜ਼ ਕੀਤਾ ਜਾਵੇ।

ਹੋਰ ਖਬਰਾਂ »

ਹਮਦਰਦ ਟੀ.ਵੀ.