ਵਾਸ਼ਿੰਗਟਨ, 5 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਕੋਲੋਂ ਐਂਟੀ-ਮਲੇਰੀਅਲ ਡਰੱਗ ਹਾਈਡਰੋਕਸਾਈਕਲੋਰੋਕਿਨ ਜਾਰੀ ਕਰਨ ਦੀ ਮੰਗ ਕੀਤੀ ਹੈ। ਭਾਰਤ ਨੇ ਪਿਛਲੇ ਮਹੀਨੇ ਇਸ ਦਵਾਈ ਦੇ ਨਿਰਯਾਤ 'ਤੇ ਰੋਕ ਲਾ ਦਿੱਤੀ ਸੀ। ਟਰੰਪ ਨੇ ਸ਼ਨਿੱਚਰਵਾਰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ 'ਤੇ ਗੱਲ ਕਰਕੇ ਅਮਰੀਕਾ ਲਈ ਹਾਈਡਰੋਕਸਾਈਕਲੋਰੋਕਿਨ ਦੀ ਸਪਲਾਈ ਲਈ ਬੇਨਤੀ ਕੀਤੀ।
ਦੱਸ ਦੇਈਏ ਕਿ ਭਾਰਤ ਨੇ ਪਿਛਲੇ ਮਹੀਨੇ ਦਵਾਈਆਂ ਦੇ ਨਿਰਯਾਤ 'ਤੇ ਰੋਕ ਲਾ ਦਿੱਤੀ ਸੀ। ਟਰੰਪ ਨੇ ਸ਼ਨੀਵਾਰ ਨੂੰ ਵ•ਾਈਟ ਹਾਊਸ ਵਿਖੇ ਆਪਣੀ ਰੋਜ਼ਾਨਾ ਨਿਊਜ਼ ਕਾਨਫਰੰਸ ਵਿਚ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕੀਤਾ ਹੈ। ਉਹ ਵੱਡੀ ਮਾਤਰਾ ਵਿੱਚ ਹਾਈਡ੍ਰੋਕਸਾਈਕਲੋਰੋਕਿਨ ਦਵਾਈਆਂ ਬਣਾਉਂਦੇ ਹਨ। ਭਾਰਤ ਇਸ''ਤੇ ਗੰਭੀਰਤਾ ਨਾਲ ਵਿਚਾਰ ਕਰ ਰਿਹਾ ਹੈ।
ਦੱਸ ਦਈਏ ਕਿ ਭਾਰਤ ਦੇ ਵਿਦੇਸ਼ੀ ਵਪਾਰ ਦੇ ਡਾਇਰੈਕਟੋਰੇਟ ਜਨਰਲ ਨੇ 25 ਮਾਰਚ ਨੂੰ ਹਾਈਡ੍ਰੋਕਸਾਈਕਲੋਰੋਕਿਨ ਦੇ ਨਿਰਯਾਤ 'ਤੇ ਪਾਬੰਦੀ ਲਾਈ ਸੀ, ਪਰ ਕਿਹਾ ਕਿ ਮਾਨਵਤਾਵਾਦੀ ਅਧਾਰਾਂ 'ਤੇ ਕੁਝ ਜਹਾਜ਼ਾਂ ਨੂੰ ਵਿਸ਼ੇਸ਼ ਅਧਾਰ 'ਤੇ ਆਗਿਆ ਦਿੱਤੀ ਜਾ ਸਕਦੀ ਹੈ।
ਇਸ ਤੋਂ ਪਹਿਲਾਂ ਦਿੱਤੇ ਇਕ ਬਿਆਨ ਵਿੱਚ ਟਰੰਪ ਨੇ ਕਿਹਾ ਕਿ ਮਲੇਰੀਆ ਦੇ ਇਲਾਜ ਵਿੱਚ ਦਹਾਕਿਆਂ ਤੋਂ ਵਰਤੀ ਜਾ ਰਹੀ ਹਾਈਡਰੋਕਸਾਈਕਲੋਰੋਕਿਨ ਦਵਾਈ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਵਿੱਚ ਚੰਗੇ ਨਤੀਜੇ ਦੇ ਰਹੀ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.