ਮਾਨਸਾ ਪੁਲਿਸ ਨੇ ਸ਼ੁਰੂ ਕੀਤੀ ਡਰੋਨ ਨਿਗਰਾਨੀ

ਮਾਨਸਾ, 6 ਅਪ੍ਰੈਲ (ਸੰਜੀਵ ਲੱਕੀ) : ਕੋਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਵਿੱਚ ਕਰਫਿਊ ਲੱਗਾ ਹੋਇਆ ਹੈ। ਫਿਰ ਵੀ ਮਾਨਸਾ ਜ਼ਿਲ•ਾ ਪ੍ਰਸ਼ਾਸਨ ਵੱਲੋਂ ਜ਼ਰੂਰੀ ਸੇਵਾਵਾਂ ਨੂੰ ਲੈ ਕੇ ਛੋਟ ਦਿੱਤੀ ਗਈ ਹੈ, ਪਰ ਉਸ ਤੋਂ ਬਾਅਦ ਵੀ ਕਈ ਥਾਵਾਂ 'ਤੇ ਸ਼ਰਾਰਤੀ ਅਨਸਰ ਕਰਫਿਊ ਦੀ ਉਲੰਘਣਾ ਕਰ ਰਹੇ ਹਨ। ਅਜਿਹੇ ਅਨਸਰਾਂ ਨੂੰ ਨੱਥ ਪਾਉਣ ਲਈ ਮਾਨਸਾ ਪੁਲਿਸ ਨੇ ਹੁਣ ਡਰੋਨ ਰਾਹੀਂ ਨਿਗਰਾਨੀ ਸ਼ੁਰੂ ਕਰ ਦਿੱਤੀ ਹੈ। ਮਾਨਸਾ ਪੁਲਿਸ ਵੱਲੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਸ਼ਰਾਰਤੀ ਅਨਸਰਾਂ 'ਤੇ ਨਿਗਾਹ ਰੱਖਣ ਲਈ ਡਰੋਨ ਰਾਹੀਂ ਨਿਗਰਾਨੀ ਸ਼ੁਰੂ ਕਰ ਦਿੱਤੀ ਹੈ। ਸਬਡਵੀਜ਼ਨ ਤਹਿਤ ਪੈਂਦੇ ਪੰਜ ਥਾਣਿਆਂ ਨੂੰ ਦਸ ਡਰੋਨ ਮੁਹੱਈਆ ਕਰਵਾਏ ਗਏ ਹਨ, ਜੋ ਕਰਫਿਊ ਦੌਰਾਨ ਬਿਨਾ ਵਜ•ਾ ਆਪਣੇ ਘਰਾਂ ਵਿੱਚੋਂ ਨਿਕਲ ਕੇ ਕੋਰੋਨਾ ਵਿਰੁੱਧ ਕੋਸ਼ਿਸ਼ਾਂ ਨੂੰ ਅਸਫ਼ਲ ਬਣਾਉਣ ਵਿੱਚ ਲੱਗੇ ਲੋਕਾਂ 'ਤੇ ਨਜ਼ਰ ਰੱਖਣਗੇ। ਮਾਨਸਾ ਦੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰ ਬਿਨਾ ਕਿਸੇ ਕੰਮ ਦੇ ਗਲੀਆਂ ਵਿੱਚ ਘੁੰਮਦੇ ਰਹਿੰਦੇ ਹਨ, ਜਿਨ•ਾਂ ਦੀ ਡਰੋਨ ਰਾਹੀਂ ਪਛਾਣ ਕਰਕੇ ਉਨ•ਾਂ ਵਿਰੁੱਧ ਆਈਪੀਸੀ ਦੀ ਧਾਰਾ 188, 269 ਦੇ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।  

ਹੋਰ ਖਬਰਾਂ »

ਹਮਦਰਦ ਟੀ.ਵੀ.