ਵਾਸ਼ਿੰਗਟਨ, 19 ਮਈ (ਹਮਦਰਦ ਨਿਊਜ਼ ਸਰਵਿਸ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਦੇ ਮਾਮਲੇ ਪਹਿਲਾਂ ਨਾਲੋਂ ਘਟੇ ਹਨ ਟਰੰਪ ਨੇ ਟਵਿੱਟਰ 'ਤੇ ਲਿਖਿਆ ਕਿ ਪੂਰੇ ਅਮਰੀਕਾ 'ਚ ਕੋਰੋਨਾ ਮਾਮਲਿਆਂ ਦੀ ਗਿਣਤੀ 'ਚ ਕਮੀ ਆਈ ਹੈ। ਦੱਸ ਦੇਈਏ ਕਿ ਅਮਰੀਕਾ ਵਿਚ ਹੁਣ ਤੱਕ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 15 ਲੱਖ 28 ਹਜ਼ਾਰ ਤੋਂ ਟੱਪ ਚੁੱਕ ਹੈ, ਜਦਕਿ ਬਿਮਾਰੀ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ 90 ਹਜ਼ਾਰ ਨੂੰ ਪਾਰ ਕਰ ਗਈ ਹੈ। ਅਪ੍ਰੈਲ 'ਚ ਅਮਰੀਕਾ 'ਚ ਹਰ ਰੋਜ਼ ਇਨਫੈਕਸ਼ਨ ਦੇ 36 ਹਜ਼ਾਰ ਮਾਮਲੇ ਸਾਹਮਣੇ ਆ ਰਹੇ ਸਨ, ਜਿਸ ਵਿਚ ਹੁਣ ਕਾਫ਼ੀ ਕਮੀ ਆਈ ਹੈ ਪੂਰੀ ਦੁਨੀਆ 'ਚ ਕੋਰੋਨਾ ਤੋਂ ਪ੍ਰਭਾਵਿਤ ਹੋਣ ਵਾਲਿਆਂ ਦੀ ਗੱਲ ਕਰੀਏ ਤਾਂ 48 ਲੱਖ ਤੋਂ ਜ਼ਿਆਦਾ ਲੋਕ ਜਿੱਥੇ ਇਸ ਦੀ ਲਪੇਟ ਵਿਚ ਆ ਚੁੱਕੇ ਹਨ, ਉੱਥੇ ਤਿੰਨ ਲੱਖ 17 ਹਜ਼ਾਰ ਲੋਕ ਹੁਣ ਤੱਕ ਆਪਣੀ ਜਾਨ ਗੁਆ ਚੁੱਕੇ ਹਨ।

ਹੋਰ ਖਬਰਾਂ »

ਹਮਦਰਦ ਟੀ.ਵੀ.