ਰਾਸ਼ਟਰਪਤੀ ਟਰੰਪ ਨੇ ਜਾਰੀ ਕੀਤੇ ਹੁਕਮ

ਵਾਸ਼ਿੰਗਟਨ, 22 ਮਈ (ਹਮਦਰਦ ਨਿਊਜ਼ ਸਰਵਿਸ) : ਕੋਰੋਨਾ ਦੀ ਲਪੇਟ 'ਚ ਆ ਕੇ ਆਪਣੀ ਜਾਨ ਗਵਾਉਣ ਵਾਲੇ ਅਮਰੀਕੀ ਨਾਗਰਿਕਾਂ ਦੇ ਸਨਮਾਨ 'ਚ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੌਮੀ ਝੰਡੇ ਨੂੰ ਅਗਲੇ ਤਿੰਨ ਦਿਨਾਂ ਤੱਕ ਅੱਧਾ ਝੁਕਾਉਣ ਦਾ ਹੁਕਮ ਦਿੱਤਾ ਹੈ। ਮਹਾਮਾਰੀ ਕਾਰਨ ਅਮਰੀਕਾ 'ਚ ਮ੍ਰਿਤਕਾਂ ਦਾ ਅੰਕੜਾ 95 ਹਜ਼ਾਰ ਤੋਂ ਟੱਪ ਚੁੱਕੀ ਹੈ ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਫ਼ੈਸਲਾ ਲਿਆ ਹੈ। ਰਾਸ਼ਟਰਪਤੀ ਨੇ ਟਵੀਟ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਅਮਰੀਕੀਆਂ ਦੀ ਯਾਦ 'ਚ ਦੇਸ਼ ਦੇ ਸਾਰੇ ਫੈਡਰਲ ਬਿਲਡਿੰਗ ਤੇ ਕੌਮੀ ਸਮਾਰਕਾਂ 'ਤੇ ਦੇਸ਼ ਦੇ ਝੰਡੇ ਅਗਲੇ ਤਿੰਨ ਦਿਨਾਂ ਤੱਕ ਝੁਕੇ ਰਹਿਣਗੇ ਉਨ੍ਹਾਂ ਕਿਹਾ ਕਿ ਦੇਸ਼ ਦੀ ਸੇਵਾ ਕਰਨ ਵਾਲੀ ਫ਼ੌਜ ਦੇ ਸ਼ਹੀਦਾਂ ਦੀ ਯਾਦ 'ਚ ਮਨਾਏ ਜਾਣ ਵਾਲੇ ਮੈਮੋਰੀਅਲ ਡੇਅ ਤੱਕ ਝੰਡਾ ਇੰਝ ਹੀ ਝੁਕਿਆ ਰਹੇਗਾ।

ਹੋਰ ਖਬਰਾਂ »

ਹਮਦਰਦ ਟੀ.ਵੀ.