ਸਿਆਟਲ, 22 ਮਈ (ਹਮਦਰਦ ਨਿਊਜ਼ ਸਰਵਿਸ) : ਵਿਸ਼ਵ ਸਿਹਤ ਸੰਗਠਨ ਨੂੰ ਪੂਰਾ ਭਰੋਸਾ ਹੈ ਕਿ ਭਾਰਤ ਕੋਰੋਨਾ ਦੇ ਖਾਤਮੇ ਦਾ ਟੀਕਾ ਤਿਆਰ ਕਰ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਿਊ. ਐਚ. ਓ.) ਦੇ ਕਾਰਜਕਾਰੀ ਨਿਰਦੇਸ਼ਕ ਡੀ. ਆਰ. ਮਾਈਕਲ ਰੀਆਨ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਭਾਰਤ ਕੋਰੋਨਾ ਦੇ ਖਾਤਮੇ ਲਈ ਟੀਕਾ ਤਿਆਰ ਕਰਨ ਦੀ ਸਮਰੱਥਾ ਰੱਖਦਾ ਹੈ। ਭਾਰਤ ਪਹਿਲਾਂ ਵੀ ਉੱਚ ਪੱਧਰੀ ਟੀਕੇ ਤਿਆਰ ਕਰਦਾ ਹੈ ਤੇ ਪੂਰੀ ਦੁਨੀਆ ਨੂੰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਬਹੁਤ ਵਧੀਆ ਕੰਪਨੀਆਂ ਹਨ, ਜੋ ਨਿੱਜੀ ਖੇਤਰ ਦੀਆਂ ਹਨ। ਇਹ ਕੰਪਨੀਆਂ ਟੀਕਾਕਰਨ ਦੇ ਹੱਲ ਵਿਕਸਿਤ ਕਰਨ ਲਈ ਡਬਲਿਊ. ਐਚ. ਓ. ਨਾਲ ਕੰਮ ਕਰ ਰਹੀਆਂ ਹਨ ਇਨ੍ਹਾਂ ਤੋਂ ਵਿਸ਼ਵ ਸਿਹਤ ਸੰਗਠਨ ਨੂੰ ਕਾਫੀ ਉਮੀਦਾਂ ਹਨ ਰੀਆਨ ਨੇ ਕਿਹਾ ਕਿ ਭਾਰਤ ਮਹਾਂਮਾਰੀ ਦਾ ਮੁਕਾਬਲਾ ਕਰਨ ਅਤੇ ਕੋਰੋਨਾ ਨੂੰ ਕਾਬੂ ਕਰਨ ਅਤੇ ਇਸ ਦੇ ਆਰਥਿਕ ਅਤੇ ਸਮਾਜਿਕ ਨਤੀਜਿਆਂ ਨੂੰ ਸੰਤੁਲਿਤ ਕਰਨ ਦੀ ਕੋਸ਼ਿਸ਼ ਵਿਚ ਬਹੁਤ ਵਧੀਆ ਕੰਮ ਕਰ ਰਿਹਾ ਹੈ ਉਨ੍ਹਾਂ ਕਿਹਾ ਕਿ ਇਸ ਪ੍ਰੀਖਣ ਸਮੇਂ ਵਿਚ ਡਬਲਿਊ. ਐਚ. ਓ. ਭਾਰਤ ਨੂੰ ਸਹਾਇਤਾ ਪ੍ਰਦਾਨ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਅਸੀਂ ਭਾਰਤ ਨੂੰ ਆਪਣੇ ਖੇਤਰੀ ਦਫ਼ਤਰ ਤੋਂ ਤਕਨੀਕੀ ਅਤੇ ਵਿਗਿਆਨਕ ਸਹਾਇਤਾ ਦੇਣਾ ਜਾਰੀ ਰੱਖਾਂਗੇ ਜੋ ਸਾਡੇ ਖੇਤਰੀ ਨਿਰਦੇਸ਼ਕ ਪੂਨਮ ਸਿੰਘ ਦੀ ਅਗਵਾਈ ਵਿਚ ਦਿੱਲੀ ਤੋਂ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਟੀਕਾ ਜਲਦੀ ਤੋਂ ਜਲਦੀ ਬਣੇ ਪਰ ਇਸ ਦਾ ਮਤਲਬ ਇਹ ਨਹੀਂ ਕਿ ਅਸੀਂ ਇਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਛੱਡ ਦੇਈਏ। ਉਨ੍ਹਾਂ ਕਿਹਾ ਕਿ ਇਸ ਵੇਲੇ 120 ਤੋਂ ਵੱਧ ਜਣੇ ਟੀਕੇ ਬਣਾਉਣ ਵਿਚ ਲੱਗੇ ਹੋਏ ਹਨ, ਜੋ ਦਿਨ-ਰਾਤ ਕੰਮ ਕਰ ਰਹੇ ਹਨ।

ਹੋਰ ਖਬਰਾਂ »

ਅੰਤਰਰਾਸ਼ਟਰੀ

ਹਮਦਰਦ ਟੀ.ਵੀ.