ਅਮਰੀਕਾ ਵਿਚ 24 ਘੰਟਿਆਂ ਦੌਰਾਨ 1260 ਲੋਕਾਂ ਦੀ ਮੌਤ
ਹੁਣ ਤੱਕ 97 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ
ਨਵੀਂ ਦਿੱਲੀ, 23 ਮਈ, ਹ.ਬ. : ਸਾਰੀ ਦੁਨੀਆ ਦੇ ਲੋਕ ਮਹਾਮਾਰੀ ਕੋਰੋਨਾ ਦੇ ਕਹਿਰ ਨਾਲ ਲਗਾਤਾਰ ਜੂਝ ਰਹੇ ਹਨ। ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 3 ਲੱਖ 40 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ ਅਤੇ ਇਸ ਵਾਇਰਸ ਦੀ ਲਪੇਟ ਵਿਚ ਆਏ ਲੋਕਾਂ ਦੀ ਗਿਣਤੀ 53 ਲੱਖ ਤੋਂ ਜ਼ਿਆਦਾ ਹੋ ਗਈ ਹੈ ਜਦ ਕਿ 21 ਲੱਖ 58 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਕੋਰੋਨਾ ਨੂੰ ਹਰਾਇਆ ਹੈ।
ਦੁਨੀਆ ਵਿਚ ਸਭ ਤੋਂ ਜ਼ਿਆਦਾ ਪ੍ਰਭਾਵਤ ਦੇਸ਼ ਅਮਰੀਕਾ ਵਿਚ ਮ੍ਰਿਤਕਾਂ ਦੀ ਗਿਣਤੀ 97 ਹਜ਼ਾਰ ਨੂੰ ਪਾਰ ਕਰ ਗਈ ਹੇ ਅਤੇ 16 ਲੱਖ 45 ਹਜ਼ਾਰ ਤੋਂ ਜ਼ਿਆਦਾ ਲੋਕ ਇਸ ਦੀ ਲਪੇਟ ਵਿਚ ਹਨ।
ਨੇਪਾਲ ਸਿਹਤ ਮੰਤਰਾਲੇ ਮੁਤਾਬਕ ਅੱਜ ਕੋਰੋਨਾ ਪਾਜ਼ੀਟਿਵ ਦੇ 32 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ ਦੇਸ਼ ਵਿਚ ਕੁਲ ਮਾਮਲਿਆਂ ਦੀ ਗਿਣਤੀ 548 ਹੋ ਗਈ ਹੈ। ਬਰਾਜ਼ੀਲ ਵਿਚ ਕੋਵਿਡ 19 ਦੇ ਮਾਮਲਿਆਂ ਦੀ ਗਿਣਤੀ 3,30,890 ਹੋ ਗਈ।
ਬਰਾਜ਼ੀਲ ਵਿਚ ਕੋਵਿਡ 19 ਦੇ ਹੁਣ ਤੱਕ ਦੇ ਕੁੱਲ ਮਾਮਲਿਆਂ ਦੀ ਗਿਣਤੀ 330890 ਹੋ ਗਈ। ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ।
ਇੱਥੇ ਵਾਇਰਸ ਦੇ ਮਾਮਲੇ ਰੂਸ ਤੋਂ ਜ਼ਿਆਦਾ ਹਨ ਜੋ ਕਿ ਜੌਂਸ ਹੌਪਕਿੰਸ ਯੂਨੀਵਰਸਿਟੀ ਦੇ ਮੁਤਾਬਕ ਵਿਸ਼ਵ ਵਿਚ  ਵਾਇਰਸ ਦੇ ਜ਼ਿਆਦਾਤਰ ਮਾਮਲਿਆਂ ਵਾਲਾ ਦੂਜਾ ਦੇਸ਼ ਹੈ। ਬ੍ਰਾਜ਼ੀਲ ਵਿਚ ਬੀਤੇ 24 ਘੰਟੇ ਵਿਚ 1 ਹਜ਼ਾਰ ਮੌਤਾਂ ਹੋਈਆਂ ਜਿਸ ਨਾਲ ਕੋਵਿਡ 19 ਨਾਲ ਮਰਨ ਵਾਲਿਆਂ ਦੀ ਕੁਲ ਗਿਣਤੀ 21 ਹਜ਼ਾਰ ਹੋ ਗਈ। ਇਸ ਲਾਤਿਨ ਅਮਰੀਕੀ ਦੇਸ਼ ਵਿਚ ਵਾਇਰਸ ਦੇ ਪ੍ਰਕੋਪ ਬਹੁਤ ਜ਼ਿਆਦਾ ਹੈ।
ਅਮਰੀਕਾ ਵਿਚ ਪਿਛਲੇ 24 ਘੰਟਿਆਂ ਦੌਰਾਨ 1260 ਲੋਕਾਂ ਦੀ ਮੌਤ ਹੋ ਗਈ। ਅਮਰੀਕਾ ਵਿਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 97 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ।
ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ ਪੂਰੇ ਅਫ਼ਰੀਕਾ ਵਿਚ ਕੋਰੋਨਾ ਵਾਇਰਸ ਦੇ ਇੱਕ ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਜੋ ਇਸ ਮਹਾਦੀਪ ਦੇ ਹਰ ਦੇਸ਼ ਵਿਚ ਫੈਲਿਆ ਹੋਇਆ ਹੈ। ਹੁਣ ਤੱਕ ਅਫ਼ਰੀਕਾ ਵਿਚ 3100 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।
ਇਟਲੀ ਵਿਚ ਕੋਰੋਨਾ ਦੇ ਐਕਟਿਵ ਮਾਮਲਿਆਂ ਵਿਚ ਕਮੀ ਆਈ ਹੈ। ਸਥਾਨਕ ਅਧਿਕਾਰੀਆਂ ਦੇ ਅਨੁਸਾਰ ਦੇਸ਼  ਵਿਚ ਅਜੇ 59322 ਐਕਟਿਕ ਮਾਮਲੇ ਹਨ। ਜਦ ਕਿ ਕੁਲ ਮਾਮਲਿਆਂ ਦੀ ਗਿਣਤੀ ਦੋ ਲੱਖ ਤੋਂ ਜ਼ਿਆਦਾ ਹੈ।

ਹੋਰ ਖਬਰਾਂ »

ਅੰਤਰਰਾਸ਼ਟਰੀ

ਹਮਦਰਦ ਟੀ.ਵੀ.