ਸੈਂਕੜੇ ਲੋਕ ਹੋਏ ਬੇਘਰ

ਨਵੀਂ ਦਿੱਲੀ, 26 ਮਈ (ਹਮਦਰਦ ਨਿਊਜ਼ ਸਰਵਿਸ) : ਦਿੱਲੀ ਦੇ ਤੁਗਲਕਾਬਾਦ ਇਲਾਕੇ ਵਿੱਚ ਬੀਤੀ ਰਾਤ ਭਿਆਨਕ ਅੱਗ ਲੱਗਣ ਕਾਰਨ 1500 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਇਸ ਕਾਰਨ ਸੈਂਕੜੇ ਲੋਕ ਬੇਘਰ ਹੋ ਗਏ। ਹਾਲਾਂਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਕਿਸੇ ਦੇ ਜ਼ਖਮੀ ਆਦਿ ਹੋਣ ਦੀ ਖ਼ਬਰ ਹੈ। ਫਾਇਰ ਬ੍ਰਿਗੇਡ ਦੀਆਂ 28 ਗੱਡੀਆਂ ਨੇ ਬੜੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ, ਪਰ ਉਦੋਂ ਤੱਕ 15 ਝੁੱਗੀਆਂ ਅੱਗ ਦੀ ਭੇਟ ਚੜ ਚੁੱਕੀਆਂ ਸਨ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਝੁੱਗੀਆਂ ਵਿੱਚ ਰਹਿ ਰਹੇ ਲੋਕਾਂ ਨੂੰ ਮੌਕੇ 'ਤੇ ਬਾਹਰ ਕੱਢ ਲਿਆ। ਦੇਰ ਰਾਤ ਹੋਣ ਕਾਰਨ ਜ਼ਿਆਦਾਤਰ ਲੋਕ ਸੋ ਰਹੇ ਸਨ, ਪਰ ਕਿਸਮਤ ਨਾਲ ਸਾਰਿਆਂ ਦਾ ਬਚਾਅ ਹੋ ਗਿਆ। ਤੜਕੇ ਲਗਭਗ 3:40 ਵਜੇ ਅੱਗ 'ਤੇ ਕਾਬੂ ਪਾਇਆ ਗਿਆ। ਫਿਲਹਾਲ ਸਰਕਾਰ ਨੁਕਸਾਨ ਦਾ ਮੁਲਾਂਕਣ ਕਰ ਰਹੀ ਹੈ। ਦੱਖਣੀ ਪੂਰਬੀ ਦਿੱਲੀ ਦੇ ਡੀਸੀਪੀ ਰਜਿੰਦਰ ਪ੍ਰਸਾਦ ਮੀਣਾ ਨੇ ਮੀਡੀਆ ਨੂੰ ਦੱਸਿਆ ਕਿ ਉਨ•ਾਂ ਨੂੰ ਅੱਗ ਲੱਗਣ ਦੀ ਜਾਣਕਾਰੀ ਰਾਤ ਨੂੰ ਲਗਭਗ 1 ਵੇ ਮਿਲੀ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਲਗਭਗ 18-20 ਗੱਡੀਆਂ ਲੱਗੀਆਂ ਹੋਈਆਂ ਸਨ। ਦੱਖਣੀ ਦਿੱਲੀ ਜ਼ੋਨ ਦੇ ਡਿਪਟੀ ਚੀਫ਼ ਫਾਇਰ ਅਫਸਰ ਐਸ ਐਸ ਤੁਲੀ ਨੇ ਦੱਸਿਆ ਕਿ ਅੱਗ 'ਤੇ ਕਾਬੂ ਤਾਂ ਪਾ ਲਿਆ ਗਿਆ, ਪਰ ਉਦੋਂ ਤੱਕ 1500 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਅਤੇ ਸੈਂਕੜੇ ਲੋਕ ਬੇਘਰ ਹੋ ਗਏ। ਉਨ•ਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.