ਗੁਰਦਾਸਪੁਰ, 27, ਹ.ਬ. : ਗੁਰਦਾਸਪੁਰ 'ਚ ਸੜਕ 'ਤੇ ਜਾਂਦੀ ਹੋਈ ਕਾਰ ਅੱਗ ਦਾ ਗੋਲਾ ਬਣ ਗਈ।  ਜਿਸ ਦੌਰਾਨ ਡਰਾਈਵਰ ਨੇ ਬੜੀ ਮੁਸ਼ਕਿਲ ਨਾਲ ਅਪਣੀ ਜਾਨ ਬਚਾਈ।  ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਨੇ ਪਹੁੰਚ ਕੇ ਅੱਗ 'ਤੇ ਪਾਇਆ।
ਮੌਕੇ 'ਤੇ ਪਹੁੰਚ ਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਸੂਚਨਾ ਮਿਲੀ ਸੀ ਕਿ ਇੱਕ ਅਲਟੋ ਕਾਰ ਕਾਹਨੂੰਵਾਨ ਤੋਂ ਗੁਰਦਾਸਪੁਰ ਨੂੰ ਜਾ ਰਹੀ ਸੀ। ਰਸਤੇ ਵਿਚ ਉਸ ਨੂੰ ਅਚਾਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਫਾਇਰ ਬ੍ਰਿਗੇਡ ਦੀ ਗੱਡੀ ਨੇ ਅੱਗ 'ਤੇ ਕਾਬੂ ਪਾਇਆ। ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਫਿਲਹਾਲ ਅੱਗ ਕਿਸ ਤਰ੍ਹਾਂ ਲੱਗੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ »

ਪੰਜਾਬ

ਹਮਦਰਦ ਟੀ.ਵੀ.