2018 ਤੋਂ ਲਟਕਿਆ ਹੋਇਆ ਸੀ ਨਵੇਂ ਫਾਊਂਡੇਸ਼ਨ ਦੇ ਗਠਨ ਦਾ ਪ੍ਰਸਤਾਵ

ਜੇਨੇਵਾ, 28 ਮਈ (ਹਮਦਰਦ ਨਿਊਜ਼ ਸਰਵਿਸ) : ਆਲਮੀ ਮਹਾਮਾਰੀ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਸਿਹਤ ਸੰਗਠਨ ਨੇ 'ਡਬਲਿਊਐੱਚਓ ਫਾਊਂਡੇਸ਼ਨ' ਨਾਮੀ ਇਕ ਸੰਸਥਾ ਬਣਾਈ ਹੈ। ਆਜ਼ਾਦ ਫੰਡ ਇਕੱਠਾ ਕਰਨ ਵਾਲੀ ਇਹ ਸੰਸਥਾ ਕੋਵਿਡ-19 ਨੂੰ ਖਤਮ ਕਰਨ ਲਈ ਕੀਤੀਆਂ ਗਈਆਂ ਵਿਸ਼ਵ ਸਿਹਤ ਸੰਗਠਨ ਦੀਆਂ ਕੋਸ਼ਿਸ਼ਾਂ ਲਈ ਸਹਿਯੋਗ ਕਰੇਗੀ। ਡਬਲਿਊਐੱਚਓ ਦੇ ਡਾਇਰੈਕਟਰ ਜਨਰਲ ਟ੍ਰੇਡੋਸ ਅਧਾਨਮ ਘੇਬ੍ਰੇਯਸਸ ਨੇ ਜੇਨੇਵਾ ਤੋਂ ਵਰਚੁਅਲ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਇਸ ਸੰਸਥਾ ਦੇ ਨਿਰਮਾਣ ਦਾ ਪ੍ਰਸਤਾਵ 2018 ਦੇ ਫਰਵਰੀ ਮਹੀਨੇ ਤੋਂ ਹੀ ਲਟਕਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੱਜ ਇਸ ਨੂੰ ਅਧਿਕਾਰਿਤ ਤੌਰ 'ਤੇ ਲੌਂਚ ਕਰਦੇ ਹੋਏ ਬਹੁਤ ਹੀ ਖੁਸ਼ੀ ਮਹਿਸੂਸ ਹੋਈ। ਵਿਸ਼ਵ ਸਿਹਤ ਸੰਗਠਨ ਮੁਤਾਬਕ ਇਹ ਫਾਊਂਡੇਸ਼ਨ ਵਿਸ਼ਵ ਪੱਧਰ 'ਤੇ ਲੋਕਾਂ ਦੀਆਂ ਸਿਹਤ ਲੋੜਾਂ ਨੂੰ ਪੂਰਾ ਕਰਨ ਲਈ ਸੰਗਠਨ ਨੂੰ ਫੰਡ ਮੁਹੱਈਆ ਕਰਵਾਏਗੀ, ਪਰ ਅਸਲ ਵਿਚ ਇਹ ਵਿਸ਼ਵ ਸਿਹਤ ਸੰਗਠਨ ਤੋਂ ਵੱਖਰੀ ਹੋਵੇਗੀ।
ਵਿਸ਼ਵ ਸਿਹਤ ਸੰਗਠਨ ਦੇ ਇਕ ਬੁਲਾਰੇ ਨੇ ਪ੍ਰੈਸ ਰਿਲੀਜ਼ ਵਿਚ ਕਿਹਾ ਕਿ ਕੋਵਿਡ-19 ਮਹਾਮਾਰੀ ਨੂੰ ਦੇਖਦੇ ਹੋਏ ਵਿਸ਼ਵ ਸਿਹਤ ਸੰਗਠਨ ਫਾਉਂਡੇਸ਼ਨ ਸ਼ੁਰੂ ਵਿਚ ਐਮਰਜੈਂਸੀ ਅਤੇ ਮਹਾਮਾਰੀ ਪ੍ਰਤੀ ਰੇਸਪਾਂਸ ਨਾਲ ਜਨਤਕ ਸਿਹਤ ਪਹਿਲਕਦਮੀਆਂ ਲਈ ਫੰਡ ਇਕੱਠੇ ਕਰਕੇ ਇਸ ਨੂੰ ਵੰਡਣ 'ਤੇ ਧਿਆਨ ਕੇਂਦਰਿਤ ਕਰੇਗੀ।

ਹੋਰ ਖਬਰਾਂ »

ਹਮਦਰਦ ਟੀ.ਵੀ.