ਮੁੰਬਈ, 28 ਮਈ (ਹਮਦਰਦ ਨਿਊਜ਼ ਸਰਵਿਸ) : ਦੇਸ਼ 'ਚ ਕੋਰੋਨਾ ਵਿਰੁੱਧ ਜੰਗ ਵਿੱਚ ਬਾਲੀਵੁੱਡ ਇੰਡਸਟਰੀ ਵਧ-ਚੜ੍ਹ ਕੇ ਯੋਗਦਾਨ ਪਾ ਰਹੀ ਹੈ। ਬੀਤੇ ਦਿਨੀਂ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਦਾ ਵਾਅਦਾ ਕੀਤਾ ਹੈ। ਉੱਧਰ ਅਜੇ ਦੇਵਗਨ 700 ਪਰਿਵਾਰਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ। ਅਜੇ ਦੇਵਗਨ ਨੇ ਟਵੀਟ ਕੀਤਾ ਕਿ ਧਾਰਾਵੀ ਕੋਵਿਡ-19 ਦਾ ਕੇਂਦਰ ਬਣਿਆ ਹੋਇਆ ਹੈ। ਕਈ ਨਾਗਰਿਕ ਐਮਸੀਜੀਐਮ ਦੀ ਮਦਦ ਨਾਲ ਦਿਰ-ਰਾਤ ਕੰਮ ਕਰ ਰਹੇ ਹਨ। ਕਈ ਐਨਜੀਓ ਦੀ ਮਦਦ ਨਾਲ ਲੋੜਵੰਦ ਲੋਕਾਂ ਨੂੰ ਰਾਸ਼ਨ ਤੇ ਹਾਈਜ਼ੀਨ ਕਿੱਟਾਂ ਉਪਲੱਬਧ ਕਰਵਾ ਰਹੇ ਹਨ। ਅਜੇ ਨੇ ਕਿਹਾ ਕਿ ਉਹ ਵੀ 700 ਪਰਿਵਾਰਾਂ ਦੀ ਮਦਦ ਕਰ ਰਹੇ ਹਨ ਉਨ੍ਹਾਂ ਨੇ ਹੋਰਨਾਂ ਲੋਕਾਂ ਨੂੰ ਵੀ ਲੋੜਵੰਦਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ ਇਸ ਤੋਂ ਪਹਿਲਾਂ ਅਜੇ ਦੇਵਗਨ ਨੇ ਸੋਸ਼ਲ ਮੀਡੀਆ 'ਤੇ ਸੋਨੂੰ ਸੂਦ ਦੀ ਸ਼ਲਾਘਾ ਕੀਤੀ ਸੀ। ਦੱਸ ਦੇਈਏ ਕਿ ਅਜੇ ਦੇਵਗਨ ਦੀ ਹਾਲ ਹੀ ਵਿੱਚ ਫਿਲਮ 'ਤਾਨਾਜੀ : ਦੀ ਅਨਸੰਗ ਵਾਰੀਅਰ' ਆਈ ਸੀ ਇਸ ਵਿੱਚ ਉਨ੍ਹਾਂ ਨੇ ਵੀਰ ਤਾਨਾਜੀ ਦੀ ਭੂਮਿਕਾ ਨਿਭਾਈ ਸੀ। ਫ਼ਿਲਮ 'ਚ ਸੈਫ ਅਲੀ ਖਾਨ ਖਲਨਾਇਕ ਦੇ ਕਿਰਦਾਰ 'ਚ ਨਜ਼ਰ ਆਏ ਸਨ। ਫ਼ਿਲਮ ਨੇ ਬਾਕਸ ਆਫਿਸ 'ਤੇ ਕਈ ਫਿਲਮਾਂ ਦੇ ਕਮਾਈ ਰਿਕਾਰਡ ਨੂੰ ਤੋੜ ਦਿੱਤਾ ਸੀ।

ਹੋਰ ਖਬਰਾਂ »

ਹਮਦਰਦ ਟੀ.ਵੀ.