ਵਾਸ਼ਿੰਗਟਨ, 29  ਮਈ (ਹਮਦਰਦ ਨਿਊਜ਼ ਸਰਵਿਸ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਇਕ ਵਾਰ ਫਿਰ ਚੀਨ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਕੋਰੋਨਾ ਵਾਇਰਸ ਇਕ 'ਬੈਡ ਗਿਫ਼ਟ' ਹੈ, ਜੋ ਚੀਨ ਨੇ ਪੂਰੀ ਦੁਨੀਆ ਨੂੰ ਦਿੱਤਾ ਹੈ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਅਮਰੀਕੀ ਰਾਸ਼ਟਰਪਤੀ ਪਹਿਲਾਂ ਵੀ ਕੋਰੋਨਾ ਨੂੰ ਚੀਨੀ ਵਾਇਰਸ ਦੱਸ ਚੁੱਕੇ ਹਨ। ਇਸ ਦੇ ਲਈ ਉਨ੍ਹਾਂ ਨੇ ਵਿਸ਼ਵ ਸਿਹਤ ਸੰਗਠਨ 'ਤੇ ਪੱਖਪਾਤੀ ਰਵੱਈਆ ਅਪਣਾਉਣ ਦਾ ਵੀ ਦੋਸ਼ ਲਾਇਆ ਸੀ।
ਬੀਤੇ ਦਿਨ ਹੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਹਫਤੇ ਦੇ ਅੰਤ ਤੱਕ ਚੀਨ ਬਾਰੇ ਇਕ ਵੱਡਾ ਐਲਾਨ ਕਰਨ ਦਾ ਵਾਅਦਾ ਕੀਤਾ ਹੈ ਅਤੇ ਸੰਕੇਤ ਦਿੱਤਾ ਹੈ ਕਿ ਇਹ ਚੀਨ ਨੂੰ ਸਜ਼ਾ ਦੇਣ ਬਾਰੇ ਹੋ ਸਕਦਾ ਹੈ। ਦੱਸ ਦੇਈਏ ਕਿ ਚੀਨ ਦੇ ਵੁਹਾਨ ਸ਼ਹਿਰ ਤੋਂ ਦੁਨੀਆ ਭਰ 'ਚ ਕੋਰੋਨਾ ਵਾਇਰਸ ਫੈਲਣ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਚੀਨ ਵਿਰੁੱਧ ਕਾਫੀ ਨਾਰਾਜ਼ ਚੱਲ ਰਹੇ ਹਨ।

ਹੋਰ ਖਬਰਾਂ »

ਹਮਦਰਦ ਟੀ.ਵੀ.