ਨਵੀਂ ਦਿੱਲੀ, 30 ਮਈ, ਹ.ਬ. : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਮਲੇਰੀਆ ਰੋਕੂ ਦਵਾਈ ਹਾਈਡ੍ਰੋਕਸੀ ਕਲੋਰੋਕੁਈਨ ਦੀ ਦੋ ਹਫ਼ਤਿਆਂ ਦੀ ਖੁਰਾਕ ਲੈਣ ਪਿੱਛੋਂ ਇਕਦਮ ਬਿਹਤਰ ਮਹਿਸੂਸ ਕਰ ਰਹੇ ਹਨ। ਵਾਈਟ ਹਾਊਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਜੇ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਵਿਚ ਕੋਰੋਨਾ ਦੇ ਕੋਈ ਲੱਛਣ ਹਨ ਤਾਂ ਉਹ ਇਸ ਨੂੰ ਫਿਰ ਤੋਂ ਲੈਣਗੇ। ਦੱਸਣਯੋਗ ਹੈ ਕਿ ਟਰੰਪ ਨੇ ਕੋਰੋਨਾ ਖ਼ਿਲਾਫ਼ ਹਾਈਡ੍ਰੋਕਸੀ ਕਲੋਰੋਕੁਈਨ ਨੂੰ ਇਕ ਗੇਮ-ਚੇਂਜਰ ਦਵਾਈ ਦੱਸਿਆ ਹੈ। ਵਾਈਟ ਹਾਊਸ ਦੀ ਪ੍ਰੈਸ ਸਕੱਤਰ ਕਾਈਲੀ ਮੈਕਨੀਨੀ ਤੋਂ ਜਦੋਂ ਇਹ ਪੁੱਛਿਆ ਗਿਆ ਕਿ ਅਮਰੀਕੀ ਰਾਸ਼ਟਰਪਤੀ ਮਲੇਰੀਆ ਰੋਕੂ ਦਵਾਈ ਲੈਣ ਪਿੱਛੋਂ ਕਿਹੋ ਜਿਹਾ ਮਹਿਸੂਸ ਕਰ ਰਹੇ ਹਨ ਤਾਂ ਇਸ 'ਤੇ ਉਨ੍ਹਾਂ ਕਿਹਾ ਕਿ ਮੈਂ ਇੱਥੇ ਆਉਣ ਤੋਂ ਠੀਕ ਪਹਿਲੇ ਉਨ੍ਹਾਂ ਕੋਲ ਗਈ ਸੀ ਅਤੇ ਮੈਂ ਉਨ੍ਹਾਂ ਤੋਂ ਇਸ ਬਾਰੇ ਪੁਛਿਆ ਸੀ। ਉਨ੍ਹਾਂ ਨੇ ਕਿਹਾ ਕਿ ਉਹ ਇਸ ਦਵਾਈ ਨੂੰ ਲੈਣ ਪਿੱਛੋਂ ਬਿਹਤਰ ਮਹਿਸੂਸ ਕਰ ਰਹੇ ਹਨ। ਪ੍ਰੈਸ ਸਕੱਤਰ ਨੇ ਕਿਹਾ ਕਿ ਜੇ ਉਨ੍ਹਾਂ ਨੂੰ ਫਿਰ ਤੋਂ ਲੱਗਦਾ ਹੈ ਕਿ ਉਨ੍ਹਾਂ ਵਿਚ ਕੋਰੋਨਾ ਦਾ ਇਨਫੈਕਸ਼ਨ ਹੋ ਰਿਹਾ ਹੈ ਤਾਂ ਉਹ ਫਿਰ ਤੋਂ ਇਸ ਦਵਾਈ ਨੂੰ ਲੈ ਸਕਦੇ ਹਨ।

ਹੋਰ ਖਬਰਾਂ »

ਅੰਤਰਰਾਸ਼ਟਰੀ

ਹਮਦਰਦ ਟੀ.ਵੀ.