ਪੰਚਕੂਲਾ, 31 ਮਈ (ਹਮਦਰਦ ਨਿਊਜ਼ ਸਰਵਿਸ) : ਹਰਿਆਣਾ ਸਰਕਾਰ ਸੂਬੇ ਨਾਲ ਸਬੰਧਤ ਕੈਂਸਰ ਦੇ ਮਰੀਜ਼ਾਂ ਨੂੰ ਸੂਬੇ ਦੇ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮ ਦੇ ਘੇਰੇ ਵਿਚ ਲਿਆਉਣ ਦੀ ਤਿਆਰੀ ਕਰ ਰਹੀ ਹੈ। ਸਮਾਜਿਕ ਨਿਆਂ ਤੇ ਸਸ਼ਕਤੀਕਰਨ ਬਾਰੇ ਰਾਜ ਮੰਤਰੀ ਓ.ਪੀ. ਯਾਦਵ ਨੇ ਕਿਹਾ ਕਿ ਇਹ ਪੈਨਸ਼ਨ ਬੁਢਾਪਾ ਪੈਨਸ਼ਨ ਦੀ ਤਰਜ਼ Àੁੱਤੇ ਦਿੱਤੀ ਜਾ ਸਕਦੀ ਹੈ। ਇਸ ਉੱਤੇ ਉਮਰ ਦੀ ਸ਼ਰਤ ਲਾਗੂ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਤੋਂ ਕੈਂਸਰ ਮਰੀਜ਼ਾਂ ਬਾਰੇ ਵੇਰਵੇ ਮੰਗੇ ਗਏ ਹਨ। ਯਾਦਵ ਨੇ ਕਿਹਾ ਕਿ ਐਚਆਈਵੀ ਪਾਜ਼ੇਟਿਵ ਵਿਅਕਤੀਆਂ ਨੂੰ ਪੈਨਸ਼ਨ ਦੇਣ ਸਬੰਧੀ ਸਾਰੀ ਕਾਗਜ਼ੀ ਕਾਰਵਾਈ ਪੂਰੀ ਕਰ ਲਈ ਗਈ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.