ਨਵੀਂ ਦਿੱਲੀ, 31 ਮਈ (ਹਮਦਰਦ ਨਿਊਜ਼ ਸਰਵਿਸ) : ਭਾਰਤ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਹੁਣ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਜੇਕਰ ਗੱਲ ਕੀਤੀ ਜਾਵੇ ਪਿਛਲੇ 24 ਘੰਟਿਆਂ ਦੀ ਤਾਂ ਇੱਥੇ ਕੋਰੋਨਾ 8380 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਦੌਰਾਨ 193 ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ। ਸਿਹਤ ਮੰਤਰਾਲੇ ਮੁਤਾਬਿਕ ਦੇਸ਼ ਵਿਚ ਹੁਣ ਤਕ ਕੁੱਲ 1,82,143 ਮਾਮਲੇ ਸਾਹਮਣੇ ਆ ਚੁੱਕੇ ਹਨ, ਉੱਥੇ ਹੀ ਦੇਸ਼ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 5,166 ਤਕ ਜਾ ਪੁੱਜਾ ਹੈ। 89,995 ਐਕਟਿਵ ਕੇਸ ਹਨ ਤੇ 86,984 ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਦਿਨ-ਬ-ਦਿਨ ਵਾਧਾ ਦੇਖਿਆ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਿਕ ਦੇਸ਼ ਵਿਚ ਇਨਫੈਕਟਿਡਾਂ ਦਾ ਅੰਕੜਾ 1.80 ਲੱਖ ਦੇ ਪਾਰ ਚਲਾ ਗਿਆ ਹੈ। ਦੇਸ਼ ਵਿਚ ਮੌਤਾਂ ਦਾ ਅੰਕੜਾ 5 ਹਜ਼ਾਰ ਦੇ ਪਾਰ ਚਲਾ ਗਿਆ ਹੈ। ਸਿਹਤ ਮੰਤਰਾਲੇ ਮੁਤਾਬਿਕ ਦੇਸ਼ ਵਿਚ ਹੁਣ ਤਕ ਕੁੱਲ 1,82,143 ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਦੇਸ਼ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 5166 ਤਕ ਜਾ ਪੁੱਜਾ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.