ਚੰਡੀਗੜ, 2 ਜੂਨ (ਹਮਦਰਦ ਨਿਊਜ਼ ਸਰਵਿਸ) : ਚੰਡੀਗੜ 'ਚ ਕੋਰੋਨਾ ਨਾਲ ਇੱਕ ਹੋਰ ਵਿਅਕਤੀ ਮੌਤ ਦੇ ਮੂੰਹ ਵਿੱਚ ਚਲਾ ਗਿਆ ਸੈਕਟਰ 30 ਦੀ ਵਾਸੀ 80 ਸਾਲਾ ਬਜ਼ੁਰਗ ਔਰਤ ਦੀ ਮੌਤ ਹੋ ਗਈ ਹੈ, ਜੋ ਕਿ ਕੋਰੋਨਾ ਤੋਂ ਪੀੜਤ ਸੀ। ਯੂਟੀ. ਦੇ ਸਿਹਤ ਵਿਭਾਗ ਨੇ ਇਸ ਮੌਤ ਦੀ ਪੁਸ਼ਟੀ ਕੀਤੀ ਹੈ। ਬਜ਼ੁਰਗ ਔਰਤ ਨੂੰ ਇਲਾਜ ਲਈ ਸੈਕਟਰ 16 ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸ ਨੂੰ ਬਰਾਊਟ ਡੈੱਡ (ਪਹਿਲਾਂ ਹੀ ਮਰ ਚੁੱਕੀ) ਐਲਾਨ ਦਿੱਤਾ। ਸੈਕਟਰ-26 ਸਥਿਤ ਬਾਪੂ ਧਾਮ ਕਲੋਨੀ ਦੇ ਵਸਨੀਕ 35 ਸਾਲਾ ਵਿਅਕਤੀ ਨੂੰ ਵੀ ਕੋਰੋਨਾ ਹੋਇਆ ਹੈ। ਸ਼ਹਿਰ ਵਿੱਚ ਕਰੋਨਾ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 299 ਹੋ ਗਈ ਹੈ, ਜਿਨ੍ਹਾਂ ਵਿਚੋਂ 5 ਦੀ ਮੌਤ ਹੋ ਚੁੱਕੀ ਹੈ। ਸ਼ਹਿਰ ਵਿਚ ਐਕਟਿਵ ਕੇਸਾਂ ਦੀ ਗਿਣਤੀ 80 ਹੈ। ਲੌਕਡਾਊਨ ਵਿੱਚ ਢਿੱਲ ਮਿਲਣ ਕਾਰਨ ਹੁਣ ਸੜਕਾਂ 'ਤੇ ਕਾਫ਼ੀ ਭੀੜ ਦਿਖਾਈ ਦੇਣ ਲੱਗ ਪਈ ਹੈ ਪਹਿਲਾਂ ਦੀ ਤਰ੍ਹਾਂ ਹੀ ਹੁਣ ਲੰਮੇ-ਲੰਮੇ ਜਾਮ ਲੱਗਣੇ ਸ਼ੁਰੂ ਹੋ ਗਏ ਹਨ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਭੀੜ 'ਚ ਜਾਣ ਤੋਂ ਬਚਣ ਅਤੇ ਜ਼ਰੂਰੀ ਕੰਮ ਲਈ ਹੀ ਘਰੋਂ ਬਾਹਰ ਨਿਕਲਣ ਤਾਂ ਹੀ ਕੋਰੋਨਾ ਵਰਗੀ ਭਿਆਨਕ ਬਿਮਾਰੀ ਨੂੰ ਹਰਾਇਆ ਜਾ ਸਕੇਗਾ।

ਹੋਰ ਖਬਰਾਂ »

ਹਮਦਰਦ ਟੀ.ਵੀ.