ਚੰਡੀਗੜ੍ਹ, 6 ਜੂਨ, ਹ.ਬ. : ਅੰਮ੍ਰਿਤਸਰ ਅਤੇ ਤਰਨਤਾਰਨ ਵਿਚ ਸ਼ੁੱਕਰਵਾਰ ਨੂੰ ਕੋਰੋਨਾ ਨਾਲ ਪੀੜਤ ਦੋ ਲੋਕਾਂ ਦੀ ਮੌਤ ਦੇ ਨਾਲ ਪੰਜਾਬ ਵਿਚ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਛੀ 49 ਹੋ ਗਈ ਹੈ। ਇਸ ਦੌਰਾਨ ਕੋਰੋਨਾ ਦੇ 46 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ, ਜਿਨ੍ਹਾਂ ਦੇ ਨਾਲ ਰਾਜ ਵਿਚ ਪੀੜਤ ਲੋਕਾਂ ਦੀ ਗਿਣਤੀ ਵੀ 2461 ਹੋ ਗਈ। ਬੀਤੇ 24 ਘੰਟੇ ਵਿਚ 26 ਲੋਕਾਂ ਦੇ ਠੀਕ ਹੋਣ ਦੀ ਵੀ ਖ਼ਬਰ ਹੈ, ਜਿਨ੍ਹਾਂ ਦੇ ਨਾਲ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 2069 ਹੋ ਗਈ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਸ਼ੁੱਕਰਵਾਰ ਤੱਕ ਰਾਜ ਵਿਚ 113542 ਮਰੀਜ਼ਾਂ ਦੇ ਸੈਂਪਲ ਲਏ ਗਏ ਹਨ। ਰਾਜ ਦੇ ਵਿਭਿੰਨ ਹਸਪਤਾਲਾਂ ਵਿਚ ਇਸ ਸਮੇਂ 344 ਲੋਕਾਂ ਦਾ ਇਲਾਜ ਚਲ ਰਿਹਾ ਹੈ। ਜਿਨਾਂ ਵਿਚ 3 ਮਰੀਜ਼ ਆਕਸੀਜਨ ਸਪੋਰਟ ਅਤੇ  3 ਵੈਂਟੀਲੇਟਰ 'ਤੇ ਹਨ।

ਹੋਰ ਖਬਰਾਂ »

ਹਮਦਰਦ ਟੀ.ਵੀ.