ਚੰਡੀਗੜ੍ਹ, 29 ਜੂਨ, ਹ.ਬ. : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ 30 ਜੂਨ ਤੋਂ ਬਾਅਦ ਸੂਬੇ ਵਿਚ ਲੌਕਡਾਊਨ ਦਾ ਫ਼ੈਸਲਾ ਹਾਲਾਤ 'ਤੇ ਨਿਰਭਰ ਕਰੇਗਾ। ਲੇਕਿਨ ਕੋਵਿਡ ਦਾ ਫੈਲਾਅ ਰੋਕਣ ਵਿਚ ਜੋ ਵੀ ਕਦਮ ਚੁੱਕਣ ਦੀ ਜ਼ਰੂਰਤੀ ਹੋਈ, ਉਹ ਉਸ ਦੇ ਲਈ  ਪੂਰੀ ਤਰ੍ਹਾਂ ਤਿਆਰ ਹਨ।
ਕੈਪਟਨ ਤੋਂ ਸਵਾਲ ਨਾਂ ਦੇ ਪ੍ਰੋਗਰਾਮ ਦੀ ਅਗਲੀ ਕੜੀ ਦੇ ਅਧੀਨ ਫੇਸਬੁੱਕ ਲਾਈਵ ਦੌਰਾਨ ਮੁੱਖ ਮੰਤਰੀ ਨੇ ਲੁਧਿਆਣਾ ਦੇ ਇੱਕ ਨਿਵਾਸੀ ਦੇ ਮੁਖਤਾਬ ਹੁੰਦੇ ਹੋਏ ਕਿਹਾ ਕਿ ਇਹ ਆਪ ਦੇ ਹੱਥ ਵਿਚ ਹੈ। ਉਨ੍ਹਾਂ ਕਿਹਾ, ਜੇਕਰ ਅਸੀਂ ਮਹਾਮਾਰੀ ਨੂੰ ਕਾਬੂ ਕਰਨ ਦੇ ਸਮਰਥ ਹੋ ਜਾਂਦੇ ਹਾਂ ਤਾਂ ਲੌਕਡਾਊਨ ਦੀ ਕੋਈ ਜ਼ਰੂਰਤ ਨਹੀਂ ਰਹੇਗੀ ਲੇਕਿਨ ਜੇਕਰ ਹਾਲਾਤ ਕਾਬੂ ਤੋਂ ਬਾਹਰ ਹੋਏ ਤਾਂ ਕੋਈ ਹੋਰ ਰਸਤਾ ਨਹੀਂ ਬਚੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਦੇ ਲਈ ਹੀ ਲੌਕਡਾਊਨ ਲਾਗੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਕੱਲੇ ਸ਼ੁੱਕਰਵਾਰ ਨੂੰ ਮਾਸਕ ਨਾ ਪਹਿਨਣ 'ਤੇ 4024 ਵਿਅਕਤੀਆਂ ਦਾ ਚਾਲਾਨ ਕੀਤਾ ਗਿਆ ਅਤੇ 45 ਵਿਅਕਤੀਆਂ ਦਾ ਚਾਲਾਨ ਜਨਤਕ ਤੌਰ 'ਤੇ ਥੁੱਕਣ ਦੇ ਕਾਰਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਮਾਸਕ ਨਾ ਪਹਿਨਣਾ, ਸਮਾਜਕ ਦੂਰੀ ਨਾ ਰੱਖਣਾ ਜਾਂ ਜਨਤਕ ਤੌਰ 'ਤੇ ਥੁੱਕਣਾ ਸਮਾਜ ਵਿਰੋਧੀ ਕਾਰਵਾਈ ਵਿਚ ਹੈ। ਉਨ੍ਹਾਂ ਨੇ ਲੋਕਾਂ ਨੂੰ ਸਚੇਤ ਰਹਿਣ, ਸੁਰੱਖਿਆ ਉਪਾਵਾਂ ਨੂੰ ਅਪਣਾਉਣ ਅਤੇ ਸਿਹਤ ਮਾਹਰਾਂ ਦੀ ਸਲਾਹ ਮੰਨਣ ਦੀ ਅਪੀਲ ਕੀਤੀ ਜਿਸ ਵਿਚ ਇਸ ਮਹਾਮਾਰੀ ਨੂੰ ਹੋਰ ਵਧਣ ਤੋਂ ਰੋਕਿਆ ਜਾ ਸਕੇ।

ਹੋਰ ਖਬਰਾਂ »

ਹਮਦਰਦ ਟੀ.ਵੀ.