ਬੀਜਿੰਗ, 30 ਜੂਨ, ਹ.ਬ. : ਹਾਂਗਕਾਂਗ ਮਸਲੇ 'ਤੇ ਅਮਰੀਕਾ ਦੀ ਪਾਬੰਦੀਆਂ ਤੋਂ ਬੌਖਲਾਏ ਚੀਨ ਨੇ ਵੀ ਅਮਰੀਕਾ ਤੋਂ ਆਉਣ ਵਾਲੇ ਲੋਕਾਂ 'ਤੇ ਵੀਜ਼ਾ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਚੀਨ ਨੇ ਅਮਰੀਕਾ ਦੇ ਕਰਮਚਾਰੀਆਂ ਦੇ ਵੀਜ਼ੇ 'ਤੇ ਰੋਕ ਲਾਉਣ ਦਾ ਫ਼ੈਸਲਾ ਕੀਤਾ ਹੈ। ਅਮਰੀਕਾ ਨੇ ਬੀਤੇ ਸ਼ੁੱਕਰਵਾਰ ਨੂੰ ਚੀਨ ਕਮਿਊਨਿਸਟ ਪਾਰਟੀ ਦੇ ਅਧਿਕਾਰੀਆਂ 'ਤੇ ਵੀਜ਼ਾ ਪਾਬੰਦੀਆਂ ਲਗਾਈਆਂ ਸੀ।
ਗਲੋਬਲ ਟਾਈਮਸ ਦੀ ਰਿਪੋਰਟ ਮੁਤਾਬਕ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲਿਜਿਆਨ ਨੇ ਕਿਹਾ ਕਿ ਅਮਰੀਕਾ ਦੁਆਰਾ ਹਾਂਗਕਾਂਗ ਮੁੱਦੇ 'ਤੇ ਕੀਤੇ ਗਏ ਗਲਤ ਵਰਤਾਅ ਦੇ ਜਵਾਬ ਵਿਚ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਇਸ ਤਰ੍ਹਾਂ ਦੀਆਂ ਪਾਬੰਦੀਆਂ ਲਾ ਕੇ ਹਾਂਗਕਾਂਗ ਵਿਸ਼ੇਸ਼ ਪ੍ਰਸ਼ਾਸਨਿਕ ਖੇਤਰ ਵਿਚ ਕੌਮੀ ਸੁਰੱਖਿਆ ਦੀ ਰੱਖਿਆ ਦੇ ਲਈ ਚੀਨ ਦੇ ਕਾਨੂੰਨ ਵਿਚ ਰੋੜਾ ਬਣਨ ਦੀ ਕੋਸ਼ਿਸ ਕਰ ਰਿਹਾ ਹੈ ਲੇਕਿਨ ਉਹ ਇਸ ਵਿਚ ਸਫਲ ਨਹੀਂ ਹੋਵੇਗਾ।
ਉਨ੍ਹਾਂ ਕਿਹਾ, ਚੀਨ ਨੇ ਇਸ ਦੇ ਜਵਾਬ ਵਿਚ ਹਾਂਗਕਾਂਗ ਮੁੱਦੇ 'ਤੇ ਉਦਾਸੀਨ ਰਵਈਆ ਅਪਣਾਉਣ ਵਾਲੇ ਅਮਰੀਕੀ ਵਿਅਕਤੀਆਂ  'ਤੇ ਵੀਜ਼ਾ ਪਾਬੰਦੀਆਂ ਲਾਉਣ ਦਾ ਫ਼ੈਸਲਾ  ਕੀਤਾ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਇਸ ਤੋਂ ਪਹਿਲਾਂ ਕਿਹਾ ਸੀ ਕਿ ਨਵੀਂ ਵੀਜ਼ਾ ਪਾਬੰਦੀਆਂ ਚੀਨੀ ਕਮਿਊਨਿਸਟ ਪਾਟੀ ਦੇ ਮੌਜੂਦਾ ਅਤੇ ਸਾਬਕਾ ਅਧਿਕਾਰੀਆਂ 'ਤੇ ਲਾਗੂ ਹੋਣਗੀਆਂ। ਉਨ੍ਹਾਂ ਨੇ ਇਨ੍ਹਾ ਲੋਕਾਂ ਨੂੰ ਹਾਂਗਕਾਂਗ ਵਿਚ ਖੁਦਮੁਖਤਿਆਰੀ ਖਤਮ ਕਰਨ ਦੇ ਲਈ ਜ਼ਿੰਮੇਦਾਰ ਦੱਸਿਆ ਸੀ।

ਹੋਰ ਖਬਰਾਂ »

ਅੰਤਰਰਾਸ਼ਟਰੀ

ਹਮਦਰਦ ਟੀ.ਵੀ.