ਚੀਨ ਵੱਲੋਂ ਹਿਰਾਸਤ 'ਚ ਲਏ ਗਏ ਦੋ ਕੈਨੇਡੀਅਨ ਨਾਗਰਿਕਾਂ ਦੇ ਮਾਮਲੇ ਨੇ ਫੜਿਆ ਤੂਲ

ਟੋਰਾਂਟੋ, 30 ਜੂਨ (ਹਮਦਰਦ ਨਿਊਜ਼ ਸਰਵਿਸ) : ਚੀਨ ਵੱਲੋਂ ਦੋ ਕੈਨੇਡੀਅਨ ਨਾਗਰਿਕਾਂ ਨੂੰ ਹਿਰਾਸਤ ਵਿੱਚ ਲਏ ਜਾਣ ਕਾਰਨ ਕੈਨੇਡਾ ਅਤੇ ਚੀਨ ਵਿਚਕਾਰ ਵਿਵਾਦ ਹੋਰ ਡੂੰਘਾ ਹੁੰਦਾ ਦਿਖਾਈ ਦੇ ਰਿਹਾ ਹੈ। ਹੁਣ ਕੈਨੇਡਾ ਦੇ ਨਾਗਰਿਕਾਂ ਨੇ ਚੀਨੀ ਸਾਮਾਨ ਦਾ ਬਾਈਕਾਟ ਕਰ ਦਿੱਤਾ ਹੈ। ਦੋਵਾਂ ਦੇਸ਼ਾਂ ਦੇ ਵਿਚਕਾਰ ਸਬੰਧਾਂ 'ਚ ਤਣਾਅ ਉਦੋਂ ਸ਼ੁਰੂ ਹੋਇਆ ਸੀ, ਜਦੋਂ ਚੀਨ ਨੇ 18 ਮਹੀਨੇ ਪਹਿਲਾਂ ਕੈਨੇਡਾ ਦੇ ਸਾਬਕਾ ਸਫ਼ੀਰ ਮਾਈਕਲ ਕੋਵਰਿਗ ਅਤੇ ਇੱਕ ਕਾਰੋਬਾਰੀ ਮਾਈਕਲ ਸਪੇਵਰ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਚੀਨ ਨੇ ਇਨ•ਾਂ ਦੋਵੇਂ ਕੈਨੇਡੀਅਨ ਨਾਗਰਿਕਾਂ 'ਤੇ ਜਾਸੂਸੀ ਕਰਨ ਦਾ ਦੋਸ਼ ਲਾਇਆ ਹੈ।
ਦਰਅਸਲ, ਚੀਨ ਵਿੱਚ ਹੁਵਾਈ ਦੇ ਸੰਸਥਾਪਕ ਅਤੇ ਸੀਈਓ ਰੇਨ ਝੇਂਗਫੇਈ ਦੀ ਧੀ ਮੇਂਗ ਵਾਂਗਜ਼ੂ ਨੂੰ 1 ਦਸੰਬਰ 2018 ਨੂੰ ਅਮਰੀਕੀ ਸਰਕਾਰ ਦੀ ਬੇਨਤੀ 'ਤੇ ਵੈਨਕੁਵਰ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਸੀ। ਮੇਂਗ ਨੂੰ ਤਦ ਗ੍ਰਿਫਤਾਰ ਕੀਤਾ ਗਿਆ ਸੀ, ਜਦੋਂ ਉਹ ਮੈਕਸਿਕੋ ਦੇ ਰਸਤੇ ਹਾਂਗਕਾਂਗ ਦੀ ਯਾਤਰਾ ਕਰ ਰਹੀ ਸੀ। ਮੇਂਗ ਈਰਾਨ 'ਤੇ ਅਮਰੀਕੀ ਪਾਬੰਦੀਆਂ ਦੇ ਵਿਰੋਧ ਕਰ ਰਹੀ ਸੀ। ਮੇਂਗ ਦੀ ਹਿਰਾਸਤ ਤੋਂ ਬਾਅਦ ਚੀਨ ਨੇ ਬਦਲੇ ਦੀ ਭਾਵਨਾ ਨਾਲ ਕਾਰਵਾਈ ਕਰਦੇ ਹੋਏ ਦੋ ਕੈਨੇਡੀਅਨ ਨਾਗਰਿਕਾਂ ਮਾਈਕਲ ਕੋਵਰਿਗ ਅਤੇ ਮਾਈਕਲ ਸਪੇਵਰ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਗ੍ਰਿਫ਼ਤਾਰੀ ਮਗਰੋਂ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਕਾਫ਼ੀ ਕੁੜੱਤਣ ਆ ਗਈ। ਇਸ ਘਟਨਾ ਕਾਰਨ ਕੈਨੇਡਾ ਵਿੱਚ ਚੀਨ ਨੂੰ ਲੈ ਕੇ ਕਾਫ਼ੀ ਗੁੱਸਾ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.