ਪਟਨਾ, 30 ਜੂਨ (ਹਮਦਰਦ ਨਿਊਜ਼ ਸਰਵਿਸ) : ਬਿਹਾਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਪਟਨਾ ਦੇ ਪਾਲੀਗੰਜ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਲਾੜੇ ਦੀ ਵਿਆਹ ਦੇ ਅਗਲੇ ਹੀ ਦਿਨ ਕੋਰੋਨਾ ਨਾਲ ਮੌਤ ਹੋ ਗਈ। ਇਸ 'ਤੇ ਉਸ ਦੇ ਵਿਆਹ ਵਿੱਚ ਸ਼ਾਮਲ ਹੋਏ ਬਰਾਤੀਆਂ ਦੇ ਸੈਂਪਲ ਲਏ ਗਏ, ਜਿਨ•ਾਂ ਵਿੱਚੋਂ 94 ਬਰਾਤੀਆਂ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ।
ਲਾੜੇ ਦੀ ਮੌਤ ਤੋਂ ਬਾਅਦ ਉਸ ਦੇ ਮਾਤਾ-ਪਿਤਾ ਸਣੇ 125 ਲੋਕਾਂ ਦਾ ਸੈਂਪਲ ਲਿਆ ਗਿਆ ਸੀ। ਨਾਲ ਹੀ ਸਾਰੇ ਮੁਹੱਲਿਆਂ ਨੂੰ ਸੀਲ ਕਰ ਦਿੱਤਾ ਗਿਆ ਸੀ। ਸਾਰੇ ਪੌਜ਼ੀਟਿਵ ਮਰੀਜ਼ਾਂ ਨੂੰ ਇਲਾਜ ਲਈ ਮਸੌੜੀ ਸਥਿਤ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪਾਲੀਗੰਜ ਬਾਜ਼ਾਰ ਵਿੱਚ ਇਕੱਠਿਆਂ ਇੰਨੀ ਵੱਡੀ ਗਿਣਤੀ ਵਿੱਚ ਕੋਰੋਨਾ ਮਰੀਜ਼ ਮਿਲਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਬੀਡੀਓ ਚਿਰੰਜੀਵੀ ਪਾਂਡੇ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਕੋਰੋਨਾ ਮਰੀਜ਼ ਮਿਲਣ ਮਗਰੋਂ ਸਾਰੇ ਪਿੰਡ ਤੇ ਮੁਹੱਲੇ ਨੂੰ ਸੀਲ ਕਰ ਦਿੱਤਾ ਗਿਆ ਹੈ।

ਹੋਰ ਖਬਰਾਂ »

ਰਾਸ਼ਟਰੀ

ਹਮਦਰਦ ਟੀ.ਵੀ.