ਨਵੀਂ ਦਿੱਲੀ, 30 ਜੂਨ (ਹਮਦਰਦ ਨਿਊਜ਼ ਸਰਵਿਸ) : ਚੀਨ ਨਾਲ ਚੱਲ ਰਹੇ ਸਰਹੱਦੀ ਵਿਵਾਦ ਦੇ ਵਿਚਕਾਰ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਆਪਣੇ ਅਮਰੀਕੀ ਹਮਰੁਤਬਾ ਮਾਰਕ ਐਸਪਰ ਨਾਲ ਟੈਲੀਫੋਨ 'ਤੇ ਗੱਲ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਪੂਰਬੀ ਲੱਦਾਖ ਵਿੱਚ ਲਾਈਨ ਆਫ਼ ਐਕਚੁਅਲ ਕੰਟਰੋਲ (ਐਲਏਸੀ) 'ਤੇ ਭਾਰਤ ਅਤੇ ਚੀਨ ਵਿਚਕਾਰ ਜਾਰੀ ਤਣਾਅ ਨੂੰ ਲੈ ਕੇ ਵੀ ਗੱਲਬਾਤ ਕੀਤੀ ਜਾ ਸਕਦੀ ਹੈ। ਰੱਖਿਆ ਮੰਤਰਾਲੇ ਦੇ ਅਧਿਕਾਰੀਆਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।
ਦੱਸ ਦੇਈਏ ਕਿ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿੱਚ 15 ਜੂਨ ਨੂੰ ਭਾਰਤ ਅਤੇ ਚੀਨ ਦੇ ਫ਼ੌਜੀਆਂ ਵਿਚਕਾਰ ਹਿੰਸਕ ਝੜਪ ਹੋਈ ਸੀ, ਜਿਸ ਵਿੱਚ ਭਾਰਤ ਦੇ 20 ਜਵਾਨ ਸ਼ਹੀਦੀ ਦਾ ਜਾਮ ਪੀ ਗਏ ਸਨ। ਇਸ ਘਟਨਾ ਤੋਂ ਬਾਅਦ ਏਸ਼ੀਆ ਦੇ ਦੋ ਸਭ ਤੋਂ ਵੱਡੇ ਦੇਸ਼ਾਂ ਵਿਚਕਾਰ ਤਣਾਅ ਆਪਣੇ ਸਿਖਰ 'ਤੇ ਪਹੁੰਚ ਗਿਆ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.