ਅਮਰੀਕਾ ਤੇ ਬ੍ਰਿਟੇਨ ਸਣੇ ਕਈ ਦੇਸ਼ ਕਰ ਰਹੇ ਸਨ ਵਿਰੋਧ

ਬੀਜਿੰਗ , 30 ਜੂਨ (ਹਮਦਰਦ ਨਿਊਜ਼ ਸਰਵਿਸ) : ਚੀਨ ਦੀ ਸੰਸਦ ਨੇ ਮੰਗਲਵਾਰ ਨੂੰ ਹਾਂਗਕਾਂਗ ਲਈ ਕੌਮੀ ਸੁਰੱਖਿਆ ਕਾਨੂੰਨ ਪਾਸ ਕਰ ਦਿੱਤਾ। ਇਸ ਨੂੰ ਲਗਭਗ 23 ਸਾਲ ਪਹਿਲਾਂ ਚੀਨੀ ਸ਼ਾਸਨ ਵਿੱਚ ਵਾਪਸ ਆਏ ਹਾਂਗਕਾਂਗ ਲਈ ਇੱਕ ਵੱਡਾ ਮੌਲਿਕ ਬਦਲਾਅ ਮੰਨਿਆ ਜਾ ਰਿਹਾ ਹੈ। ਚੀਨ ਦੀ ਨੈਸ਼ਨਲ ਪੀਪਲਜ਼ ਕਾਂਗਰਸ ਦੀ ਸਥਾਈ ਕਮੇਟੀ ਨੇ ਸਰਬਸੰਮਤੀ ਨਾਲ ਇਹ ਕਾਨੂੰਨ ਪਾਸ ਕਰ ਦਿੱਤਾ। ਇਸ ਤਬਦੀਲੀ ਨੂੰ ਅਮਰੀਕਾ, ਬ੍ਰਿਟੇਨ ਅਤੇ ਹੋਰ ਪੱਛਮੀ ਮੁਲਕਾਂ ਦੀਆਂ ਸਰਕਾਰਾਂ ਨਾਲ ਟਕਰਾਅ ਦੇ ਰਾਹ 'ਤੇ ਚੀਨ ਦਾ ਇੱਕ ਵੱਡਾ ਕਦਮ ਸਮਝਿਆ ਜਾ ਰਿਹਾ ਹੈ। ਇਸ ਨਾਲ ਵਿਸ਼ਵ ਵਿੱਤੀ ਕੇਂਦਰਾਂ ਵਿੱਚ ਗਿਣੇ ਜਾਣ ਵਾਲੇ ਹਾਂਗਕਾਂਗ ਦੀ ਖੁਦਮੁਖਤਿਆਰੀ ਵਿੱਚ ਕਟੌਤੀ ਹੋਵੇਗੀ।
ਇਸ ਕਾਨੂੰਨ ਦਾ ਇੱਕ ਮਸੌਦਾ ਅਜੇ ਤੱਕ ਪ੍ਰਕਾਸ਼ਿਤ ਨਹੀਂ ਹੋਇਆ ਹੈ। ਚੀਨ ਦਾ ਕਹਿਣਾ ਹੈ ਕਿ ਇਹ ਕਾਨੂੰਨ ਅੱਤਵਾਦ, ਵੱਖਵਾਦ ਅਤੇ ਵਿਦੇਸ਼ੀ ਤਾਕਤਾਂ ਨਾਲ ਮਿਲੀਭੁਗਤ ਨਾਲ ਨਜਿੱਠਣ ਲਈ ਬਣਾਇਆ ਗਿਆ ਹੈ। ਇਸ ਕਾਨੂੰਨ 'ਤੇ ਚਰਚਾ ਸ਼ੁਰੂ ਹੋਣ ਬਾਅਦ ਹੀ ਹਾਂਗਕਾਂਗ ਵਿੱਚ ਕਈ ਵਾਰ ਹਿੰਸਕ ਪ੍ਰਦਰਸ਼ਨ ਦੇਖੇ ਗਏ ਹਨ, ਜੋ ਦੇਸ਼ ਵਿੱਚ ਲੋਕਤੰਤਰ ਦੇ ਸਮਰਥਕਾਂ ਵੱਲੋਂ ਕੀਤੇ ਜਾ ਰਹੇ ਹਨ।

ਹੋਰ ਖਬਰਾਂ »

ਅੰਤਰਰਾਸ਼ਟਰੀ

ਹਮਦਰਦ ਟੀ.ਵੀ.