ਚੰਡੀਗੜ੍ਹ, 1 ਜੁਲਾਈ, ਹ.ਬ. : ਪੰਜਾਬ ਵਿਚ ਲੌਕਡਾਊਨ ਦੌਰਾਨ ਵੱਡੀ ਮਾਤਰਾ ਵਿਚ ਫੜੀ ਗਈ ਨਕਲੀ ਸ਼ਰਾਬ ਅਤੇ ਇਨ੍ਹਾਂ ਦੀ ਫੈਕਟਰੀ ਦੇ ਖੁਲਾਸੇ ਤੋਂ ਬਾਅਦ ਸਰਕਾਰ ਨਕਲੀ ਸ਼ਰਾਬ ਵਾਲਿਆਂ ਲਈ ਸਖ਼ਤ ਕਾਨੂੰਨ ਬਣਾਉਣ ਜਾ ਰਹੀ ਹੈ। ਹਾਲਾਂਕਿ ਅਜੇ ਕਾਨੂੰਨ ਤਾਂ ਹੈ ਲੇਕਿਨ ਉਨ੍ਹਾਂ ਵਿਚ ਉਨ੍ਹਾਂ ਨੂੰ ਫੜੇ ਜਾਣ ਤੋਂ ਬਾਅਦ ਜਲਦ ਜ਼ਮਾਨਤ ਮਿਲ ਜਾਂਦੀ ਹੈ। ਇਸ ਲਈ ਮੁਲਜ਼ਮਾਂ ਵਿਚ ਡਰ ਘੱਟ ਹੈ ਅਤੇ ਉਹ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਬਾਅਦ ਫੇਰ ਤੋ ਅਪਣੇ ਇਸ ਗੈਰ ਕਾਨੂੰਨੀ ਕੰਮ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੰਦੇ ਹਨ।  ਇਸ ਲਈ ਸਰਕਾਰ ਹੁਣ ਅਜਿਹਾ ਕਾਨੂੰਨ ਲਿਆਉਣ ਜਾ ਰਹੀ ਹੈ ਤਾਕਿ ਫੜੇ ਜਾਣ ਤੋਂ ਬਾਅਦ ਮੁਲਜ਼ਮਾਂ ਨੂੰ ਛੇਤੀ ਤੋਂ ਛੇਤੀ ਸਖ਼ਤ ਸਜ਼ਾ ਹੋ ਸਕੇ। ਤਾਕਿ ਪੰਜਾਬ ਵਿਚ ਨਕਲੀ ਸ਼ਰਾਬ ਬਣਾਉਣ ਵਾਲਿਆਂ 'ਤੇ ਸ਼ਿਕੰਜਾ ਕਸਿਆ ਜਾ ਸਕੇ ਅਤੇ ਲੋਕਾਂ ਨੂੰ ਇਸ ਦੇ ਪੀਣ ਤੋਂ ਬਚਾਇਆ ਜਾ ਸਕੇ।

ਹੋਰ ਖਬਰਾਂ »

ਹਮਦਰਦ ਟੀ.ਵੀ.