ਚੰਡੀਗੜ੍ਹ, 1 ਜੁਲਾਈ, ਹ.ਬ. : ਪੰਜਾਬ ਪੁਲਿਸ ਨੇ ਖਾਲਿਸਤਾਨ ਲਿਬਰੇਸ਼ਨ ਫਰੰਟ  ਦੇ 3 ਮੈਂਬਰਾਂ ਦੀ ਗ੍ਰਿਫ਼ਤਾਰੀ ਨਾਲ ਸਮਾਜਕ-ਧਾਰਮਿਕ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਸੂਬੇ ਦੀ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਪਾਕਿਸਤਾਨ ਤੋਂ ਸਮਰਥਨ ਪ੍ਰਾਪਤ ਅੱਤਵਾਦੀਆਂ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਅਨੁਸਾਰ ਅੱਤਵਾਦੀ ਮਡਿਊਲ ਜਿਸ ਦਾ ਐਤਵਾਰ ਨੂੰ ਪਰਦਾਫਾਸ਼ ਕੀਤਾ ਗਿਆ ਸੀ, ਪਾਕਿਸਤਾਨ, ਸਾਊਦੀ ਅਰਬ ਅਤੇ ਯੂਕੇ ਅਧਾਰਤ ਖਾਲਿਸਤਾਨੀ ਪੱਖੀ ਅਨਸਰਾਂ ਦੇ ਇਸ਼ਾਰੇ 'ਤੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਚੱਲ ਰਿਹਾ ਸੀ। ਸ੍ਰੀ ਗੁਪਤਾ ਨੇ ਦੱਸਿਆ ਕਿ ਕਥਿਤ ਅੱਤਵਾਦੀਆਂ ਕੋਲੋਂ ਇਕ 32 ਬੋਰ ਪਿਸਤੌਲ ਅਤੇ 7 ਕਾਰਤੂਸ ਬਰਾਮਦ ਹੋਏ ਹਨ। ਇਨ੍ਹਾਂ ਅੱਤਵਾਦੀਆਂ ਦੀ ਪਛਾਣ ਸੁਖਚੈਨ ਸਿੰਘ ਵਾਸੀ ਪਿੰਡ ਸੇਹਰਾ ਪੁਲੀਸ ਥਾਣਾ ਗੰਡਾ ਖੇੜੀ ਜ਼ਿਲ੍ਹਾ ਪਟਿਆਲਾ, ਅਮ੍ਰਿਤਪਾਲ ਸਿੰਘ ਵਾਸੀ ਪਿੰਡ ਅਚਾਨਕ ਪੁਲਿਸ ਥਾਣਾ ਬੋਹਾ ਜ਼ਿਲ੍ਹਾ ਮਾਨਸਾ ਅਤੇ ਜਸਪ੍ਰੀਤ ਸਿੰਘ ਵਾਸੀ ਬੋਰੇਵਾਲ ਸੋਹਣ ਥਾਣਾ ਮਜੀਠਾ ਵਜੋਂ ਹੋਈ ਹੈ। ਪਟਿਆਲਾ ਦੇ ਥਾਣਾ ਸਦਰ, ਸਮਾਣਾ ਵਿਚ ਤਿੰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪਟਿਆਲਾ ਦੇ ਐਸਐਸਪੀ ਮਨਦੀਪ ਸਿੱਧੂ ਨੇ ਦੱਸਿਆ ਕਿ ਤਿੰਨਾਂ ਅੱਤਵਾਦੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਚਾਰ ਦਿਨ ਦਾ ਪੁਲਿਸ ਰਿਮਾਂਡ ਲਿਆ ਹੈ।  ਇਨ੍ਹਾਂ ਦੇ ਇਕ ਹੋਰ ਸਾਥੀ ਲਵਪ੍ਰੀਤ ਸਿੰਘ ਵਾਸੀ ਕੈਥਲ ਨੂੰ ਹਾਲ ਹੀ ਵਿਚ ਦਿੱਲੀ ਪੁਲਿਸ ਨੇ ਕੇਐਲਐਫ ਦੇ ਹੋਰ ਮੈਂਬਰਾਂ ਸਮੇਤ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.