ਬਠਿੰਡਾ, 2 ਜੁਲਾਈ, ਹ.ਬ. : ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇ 'ਤੇ ਪਿੰਡ ਗਿਲ ਕਲਾਂ ਦੇ ਨਜ਼ਦੀਕ ਤੇਜ਼ ਰਫਤਾਰ ਬਾਈਕ ਬੇਕਾਬੂ ਹੋ ਕੇ ਟਰੱਕ ਵਿਚ ਪਿੱਛੇ ਵਾਲੇ ਪਾਸੇ ਟਕਰਾ ਗਈ। ਇਸ ਨਾਲ ਇੱਕ ਨੌਜਵਾਨ ਅਤੇ ਲੜਕੀ ਦੀ ਮੌਤ ਹੋ ਗਈ ਜਦ ਕਿ ਇੱਕ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਨੇ ਸੂਚਨਾ ਮਿਲਣ 'ਤੇ ਸਹਾਰਾ ਸਮਾਜ ਸੇਵਾ ਦੇ ਵਰਕਰਾਂ  ਦੇ ਸਹਿਯੋਗ ਨਾਲ ਜ਼ਖ਼ਮੀ ਅਤੇ ਦੋਵੇਂ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਆਕਸ਼ਦੀਪ ਸਿੰਘ ਨਿਵਾਸੀ Îਿਢਲਵਾਂ ਫਰੀਦਕੋਟ ਅਤੇ ਰਮਣਦੀਪ  ਕੌਰ ਨਿਵਾਸੀ ਸ਼ਹਿਣਾ ਬਰਨਾਲਾ ਦੇ ਰੂਪ ਵਿਚ ਹੋਈ। ਏਐਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਆਕਸ਼ਦੀਪ ਅਪਣੇ ਦੋਸਤ ਪਵਨਦੀਪ ਸਿੰਘ ਦੇ ਨਾਲ ਅਪਣੇ ਪਿੰਡ ਜਾ ਰਹੇ ਸੀ ਕਿ ਇਹ ਹਾਦਸਾ ਹੋ ਗਿਆ। ਹਾਦਸੇ ਵਿਚ ਰਮਨਦੀਪ ਕੌਰ, ਆਕਾਸ਼ਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।  ਜਦ ਕਿ ਪਵਨਦੀਪ ਸਿੰਘ ਜ਼ਖਮੀ ਹੋ ਗਿਆ। ਪੁਲਿਸ ਨੇ ਰਮਨਦੀਪ ਕੌਰ, ਆਕਾਸ਼ਦੀਪ ਸਿੰਘ ਦੇ ਪਿਤਾ  ਦੇ ਬਿਆਨ 'ਤੇ ਕਾਰਵਾਈ ਕਰਦੇ ਹੋਏ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਘਰ ਵਾਲਿਆਂ ਨੂੰ ਸੌਂਪ ਦਿੱਤੀਆਂ।

ਹੋਰ ਖਬਰਾਂ »

ਹਮਦਰਦ ਟੀ.ਵੀ.