ਚੰਡੀਗੜ•, 2 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਹਰਿਆਣਾ ਸਿੱਖਿਆ ਵਿਭਾਗ ਨੇ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ 1 ਜੁਲਾਈ ਤੋਂ 26 ਜੁਲਾਈ ਤੱਕ ਐਲਾਨ ਦਿੱਤੀਆਂ ਹਨ। ਸਰਕਾਰ 27 ਜੁਲਾਈ ਤੋਂ ਸਕੂਲ ਖੋਲ•ਣ ਦੀ ਯੋਜਨਾ ਬਣਾ ਰਹੀ ਹੈ। ਕੋਰੋਨਾ ਮਹਾਂਮਾਰੀ ਕਾਰਨ ਅਜੇ ਸਕੂਲ ਪੂਰੀ ਤਰ•ਾਂ ਬੰਦ ਹਨ। ਸਿੱਖਿਆ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।
ਦੱਸ ਦੇਈਏ ਕਿ ਹਰਿਆਣਾ ਦੇ ਸਾਰੇ ਸਕੂਲ ਤੇ ਕਾਲਜ ਜਨਤਾ ਕਰਫਿਊ ਤੋਂ ਬਾਅਦ ਬੰਦ ਹਨ। ਕੋਰੋਨਾ ਕਾਰਨ ਕੇਂਦਰ ਸਰਕਾਰ ਦੇ ਹੁਕਮਾਂ ਮਗਰੋਂ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਨੂੰ ਬੰਦ ਰੱਖਿਆ ਗਿਆ ਹੈ। ਪ੍ਰਾਇਵੇਟ ਸਕੂਲਾਂ ਵਿੱਚ ਆਨਲਾਈਨ ਪੜ•ਾਈ ਕਰਵਾਈ ਗਈ। ਹਰਿਆਣਾ ਸਰਕਾਰ ਨੇ ਐਜੂਕੇਸ਼ਨ ਚੈਨਲ 'ਤੇ ਵੀ ਸਕੂਲਾਂ ਨਾਲ ਜੁੜੇ ਪਾਠਕ੍ਰਮ ਦਾ ਪ੍ਰਸਾਰਣ ਕੀਤਾ ਹੈ। ਇਸ ਦੇ ਨਾਲ-ਨਾਲ ਐਜੂਕੇਸ਼ਨ ਐਪਲੀਕੇਸ਼ਨ ਵੀ ਬਣਾਈ ਗਈ ਹੈ, ਜਿਸ ਵਿੱਚ ਵਿਦਿਆਰਥੀਆਂ ਦੇ ਪਾਠਕ੍ਰਮ ਨਾਲ ਜੁੜੀ ਸਮੱਗਰੀ ਪਾਈ ਗਈ ਹੈ।
ਸਿੱਖਿਆ ਵਿਭਾਗ ਨੇ ਭਾਵੇਂ ਸਕੂਲ ਖੋਲ•ਣ ਦਾ ਫ਼ੈਸਲਾ ਲਿਆ ਹੋਵੇ, ਪਰ ਸੂਬੇ ਵਿੱਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਨਾਲ ਅਜੇ ਅਜਿਹਾ ਹੁੰਦਾ ਦਿਖਾਈ ਨਹੀਂ ਦੇ ਰਿਹਾ ਹੈ। ਬੇਸ਼ੱਕ ਹਰਿਆਣਾ ਵਿੱਚ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਲਗਾਤਾਰ ਵਧ ਰਹੀ ਹੈ, ਪਰ ਕੋਰੋਨਾ ਦੇ ਮਰੀਜ਼ਾਂ ਦੀ ਮੌਤ ਦਾ ਸਿਲਸਿਲਾ ਅਜੇ ਰੁਕ ਨਹੀਂ ਰਿਹਾ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 338 ਨਵੇਂ ਮਰੀਜ਼ ਸਾਹਮਣੇ ਆਏ ਹਨ। 470 ਮਰੀਜ਼ ਠੀਕ ਹੋ ਕੇ ਆਪਣੇ ਘਰ ਵੀ ਗਏ। ਰਿਕਵਰੀ ਰੇਟ ਵਧ ਕੇ 68.55 ਫੀਸਦੀ ਹੋ ਗਿਆ ਹੈ।
ਹਰਿਆਣਾ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ ਹੁਣ 14 ਹਜ਼ਾਰ 548 ਹੋ ਗਈ ਹੈ। ਇਸ ਵਿੱਚੋਂ 9972 ਮਰੀਜ਼ ਠੀਕ ਹੋ ਗਏ ਹਨ। ਪਿਛਲੇ 24 ਵਿੱਚ 4 ਹੋਰ ਮੌਤਾਂ ਹੋਈਆਂ ਹਨ। ਇਸ ਤੋਂ ਬਾਰਅਦ ਮਰਨ ਵਾਲਿਆਂ ਦਾ ਕੁੱਲ ਅੰਕੜਾ 236 ਹੋ ਗਿਆ ਹੈ। 68 ਮਰੀਜ਼ਾਂ ਦਾ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। 44766 ਮਰੀਜ਼ਾਂ ਨੂੰ ਮੈਡੀਕਲ ਸਰਵਿਲਾਂਸ ਦੇ ਘੇਰੇ ਵਿੱਚ ਰੱਖਿਆ ਗਿਆ ਹੈ, ਜਦਕਿ 5655 ਸ਼ੱਕੀ ਮਰੀਜ਼ਾਂ ਦੀ ਸੈਂਪਲ ਰਿਪੋਰਟ ਆਉਣੀ ਅਜੇ ਬਾਕੀ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.